01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਲੰਬੇ ਬਿਜਲੀ ਕੱਟਾਂ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਗੁਰੂ ਨੇ ਜਤਾਈ ਚਿੰਤਾ

ਭੁੱਚੋ ਮੰਡੀ, 31 ਅਗਸਤ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਪੰਜਾਬ ਵਿਚ ਲਗਾਏ ਜਾ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਬਿਜਲੀ ਸੰਕਟ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ।

ਕਿਹਾ ਮੌਜੂਦਾ ਸਰਕਾਰ ਬਿਜਲੀ ਉਤਪਾਦਨ ਵਧਾਉਣ ਵੱਲ ਦੇਵੇ ਧਿਆਨ 01-09-2026
ਭੁੱਚੋ ਮੰਡੀ, 31 ਅਗਸਤ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਪੰਜਾਬ ਵਿਚ ਲਗਾਏ ਜਾ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਬਿਜਲੀ ਸੰਕਟ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਕਿਸਾਨਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਨੇ ਕਿਹਾ ਕਿ ਪੰਜਾਬ ਵਿਚ ਅੱਜ ਜੋ ਬਿਜਲੀ ਉਪਲਬਧ ਹੋ ਰਹੀ ਹੈ, ਉਸ ਦਾ ਵੱਡਾ ਆਧਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲਗਾਏ ਗਏ ਥਰਮਲ ਪਾਵਰ ਪਲਾਂਟ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸਰਕਾਰ ਤੋਂ ਬਾਅਦ ਕਾਂਗਰਸ ਦੀ ਸਰਕਾਰ ਅਤੇ ਹੁਣ ਲਗਭਗ ਪੰਜ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਹੈ, ਪਰ ਬਿਜਲੀ ਉਤਪਾਦਨ ਵਧਾਉਣ ਵੱਲ ਉਮੀਦ ਮੁਤਾਬਿਕ ਧਿਆਨ ਨਹੀਂ ਦਿੱਤਾ ਗਿਆ। ਡਾ. ਗੁਰੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਜ਼ਮੀਨੀ ਪੱਧਰ ‘ਤੇ ਉਤਰ ਕੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਸਮਝਣ। ਆਊਟਸੋਰਸ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਜਲੀ ਉਤਪਾਦਨ ਵਧਾਉਣ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਪੰਜਾਬ ਨੂੰ ਬਾਹਰੋਂ ਮਹਿੰਗੇ ਭਾਅ ‘ਤੇ ਬਿਜਲੀ ਖ਼ਰੀਦਣੀ ਪੈ ਰਹੀ ਹੈ। ਗਰਮੀ ਦੇ ਇਸ ਦੌਰ ਵਿਚ ਲੋਕਾਂ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿਚ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਸੁਰਿੰਦਰ ਸਿੰਘ ਨੂੰ ਜ਼ਿਲ੍ਹਾ ਸਕੱਤਰ ਅਤੇ ਮਨਦੀਪ ਸਿੰਘ ਬਠਿੰਡਾ ਦਿਹਾਤੀ ਦੇ ਸਕੱਤਰ ਐੱਸ.ਸੀ. ਵਿੰਗ ਕਾਂਗਰਸ ਲਗਾਇਆ ਅਗਲੀ ਖ਼ਬਰ 15 ਕਿੱਲੋ ਤੋਂ ਵੱਧ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।