02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

‘ ਮਾਮਲਾ ਮਰਹੂਮ ਸੱਜਣ ਕੁਮਾਰ ਨੂੰ ਭਾਜਪਾ ਆਗੂਆਂ ਵਲੋਂ ਸ਼ਰਧਾਂਜਲੀ ਦੇਣ ਦਾ’ ‘ ਆਪ ’ ਦੇ ਬਠਿੰਡਾ , ਮਾਨਸਾ ਤੇ ਮੁਕਤਸਰ ਦੇ ਵਲੰਟੀਅਰਾਂ ਵਲੋਂ ਭਾਜਪਾ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਬਠਿੰਡਾ, 1 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- 1984 ਦੇ ਦਿੱਲੀ ਦੰਗੇ ਅਤੇ ਸਿੱਖ ਨਸਲਕੁਸ਼ੀ ਦੇ ਗੁਨਾਹਗਾਰ ਵਜੋਂ ਦੋਹਰੀ ਉਮਰਕੈਦ ਦੀ ਸਜ਼ਾ ਦਾ ਸਾਹਮਣੇ ਕਰ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਹੋਣ ਬਾਅਦ ਉਸ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕਰਨ ਦਾ ਮਾਮਲਾ ਕਾਫੀ ਭਖ ਚੁੱਕਿਆ ਹੈ, ਜਿਸ ਨੂੰ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦਾ ਸਿੱਖ ਵਿਰੋਧੀ ਕਾਰਾ ਦੱਸਦੇ ਹੋਏ ਅੱਜ ਪੰਜਾਬ ’ਚ ਚਾਰ ਮੁੱਖ ਥਾਵਾਂ ’ਤੇ ਭਾਜਪਾ ਦਫ਼ਤਰਾਂ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ । ਇਸੇ ਕੜੀ ਤਹਿਤ ਬਠਿੰਡਾ ’ਚ ਭਾਜਪਾ ਦਫ਼ਤਰ ਮੂਹਰੇ ਜ਼ਿਲ੍ਹਾ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ‘ਆਪ’ ਆਗੂਆਂ ਅਤੇ ਵਲੰਟੀਅਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ।

ਅਜੀਤ ਡੈਸਕ 02-09-2026
ਬਠਿੰਡਾ, 1 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- 1984 ਦੇ ਦਿੱਲੀ ਦੰਗੇ ਅਤੇ ਸਿੱਖ ਨਸਲਕੁਸ਼ੀ ਦੇ ਗੁਨਾਹਗਾਰ ਵਜੋਂ ਦੋਹਰੀ ਉਮਰਕੈਦ ਦੀ ਸਜ਼ਾ ਦਾ ਸਾਹਮਣੇ ਕਰ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਹੋਣ ਬਾਅਦ ਉਸ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕਰਨ ਦਾ ਮਾਮਲਾ ਕਾਫੀ ਭਖ ਚੁੱਕਿਆ ਹੈ, ਜਿਸ ਨੂੰ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦਾ ਸਿੱਖ ਵਿਰੋਧੀ ਕਾਰਾ ਦੱਸਦੇ ਹੋਏ ਅੱਜ ਪੰਜਾਬ ’ਚ ਚਾਰ ਮੁੱਖ ਥਾਵਾਂ ’ਤੇ ਭਾਜਪਾ ਦਫ਼ਤਰਾਂ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ । ਇਸੇ ਕੜੀ ਤਹਿਤ ਬਠਿੰਡਾ ’ਚ ਭਾਜਪਾ ਦਫ਼ਤਰ ਮੂਹਰੇ ਜ਼ਿਲ੍ਹਾ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ‘ਆਪ’ ਆਗੂਆਂ ਅਤੇ ਵਲੰਟੀਅਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਆਪ ਵਰਕਰਾਂ ਨੇ ਨਾਅਰੇ ਮਾਰਦੇ ਹੋਏ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪਹਿਲਾਂ ਤੋਂ ਕੀਤੀ ਨਾਕਾਬੰਦੀ ਤਹਿਤ ਪੁਲਿਸ ਅਮਲੇ ਵਲੋਂ ਰੋਕਿਆ ਗਿਆ ਤੇ ਇਸ ਦੌਰਾਨ ਆਪ ਵਰਕਰਾਂ ਅਤੇ ਪੁਲਿਸ ਵਿਚਕਾਰ ਖਿੱਚੋਤਾਣ ਵੀ ਹੋਈ । ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਤੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਇਕ ਪਾਸੇ ਭਾਜਪਾ ਸਿੱਖ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਸਿੱਖ ਨਸਲਕੁਸ਼ੀ ਦੇ ਉਮਰਕੈਦੀ ਸੱਜਣ ਕੁਮਾਰ ਨੂੰ ਮੌਤ ਉਪਰੰਤ ਸ਼ਰਧਾ ਦੇ ਫੁੱਲ ਭੇਟ ਕਰ ਰਹੀ ਹੈ, ਜਿਸ ਨਾਲ ਸਾਫ਼ ਹੋ ਗਿਆ ਹੈ ਕਿ ਦਿੱਲੀ ਦੰਗਿਆਂ ਤੇ ਸਿੱਖ ਨਸਲਕੁਸ਼ੀ ਵਿਚ ਕਾਂਗਰਸ ਅਤੇ ਭਾਜਪਾ ਬਰਾਬਰ ਦੇ ਭਾਗੀਦਾਰ ਹਨ ਤੇ ਅੰਦਰੂਨੀ ਤੌਰ ’ਤੇ ਦੋਵੇਂ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਤੋਂ ਸਿੱਖ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਸਾਬਕਾ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਸਿੱਖਿਆ ਬੋਰਡ ਦੇ ਮੈਂਬਰ ਹਰਮੰਦਰ ਸਿੰਘ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਰਮਨ ਸਿੱਧੂ, ਚੇਅਰਮੈਨ ਬਲਜੀਤ ਬੱਲੀ ਸਮੇਤ ਵੱਡੀ ਗਿਣਤੀ ਵਿਚ ਆਪ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਸਲਿਪ ਹੋਣ ਕਰਕੇ ਦੋ ਨੌਜਵਾਨ ਜ਼ਖਮੀ ਅਗਲੀ ਖ਼ਬਰ ਪੱਕੇ ਕਿਸਾਨ ਮੋਰਚੇ ’ਚ 4 ਨੂੰ ਗੂੰਜੇਗੀ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।