02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨੌਜਵਾਨਾਂ ਸਮੇਤ ਲੋਕਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ- ਨਵਜੋਤ ਸਿੰਘ ਗੁਣੀ

ਰਾਮਾਂ ਮੰਡੀ, 1 ਸਤੰਬਰ (ਤਰਸੇਮ ਸਿੰਗਲਾ)- ਭਾਜਪਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਪਾਰਟੀ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਾਘਾ ਵਿਖੇ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵੀਰਪਾਲ ਕੌਰ, ਸੰਤੋਸ਼ ਰਾਣੀ, ਸੁਖਜੀਤ ਕੌਰ, ਹਰਮਨ ਸਿੰਘ, ਸੰਦੀਪ ਸਿੰਘ, ਲਾਲੀ ਸਿੰਘ, ਕਾਲਾ ਸਿੰਘ, ਲਾਭ ਸਿੰਘ, ਨਾਇਬ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਦਾ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਾਮਲ ਹੋਣਾ ਪਾਰਟੀ ਲਈ ਉਤਸ਼ਾਹਜਨਕ ਹੈ।

ਅਜੀਤ ਡੈਸਕ 02-09-2026
ਰਾਮਾਂ ਮੰਡੀ, 1 ਸਤੰਬਰ (ਤਰਸੇਮ ਸਿੰਗਲਾ)- ਭਾਜਪਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਪਾਰਟੀ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਾਘਾ ਵਿਖੇ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵੀਰਪਾਲ ਕੌਰ, ਸੰਤੋਸ਼ ਰਾਣੀ, ਸੁਖਜੀਤ ਕੌਰ, ਹਰਮਨ ਸਿੰਘ, ਸੰਦੀਪ ਸਿੰਘ, ਲਾਲੀ ਸਿੰਘ, ਕਾਲਾ ਸਿੰਘ, ਲਾਭ ਸਿੰਘ, ਨਾਇਬ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਦਾ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਾਮਲ ਹੋਣਾ ਪਾਰਟੀ ਲਈ ਉਤਸ਼ਾਹਜਨਕ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਸਮੁੱਚੀ ਐਨਸੀਸੀ ਟੀਮ ਮਿਲ ਕੇ ਕੰਮ ਕਰੇਗੀ। ਇਸ ਮੌਕੇ ਸੁਖਜੀਤ ਬਾਘਾ ਆਈਟੀ ਯੂਥ ਸਕੱਤਰ, ਪਰਮਿੰਦਰ ਕੌਰ ਮਹਿਲਾ ਮੋਰਚਾ, ਇੰਦਰਜੀਤ ਬਾਘਾ, ਗੋਪਾਲ ਸੇਖੂ, ਅਮਨਕਾਂਤ ਚੱਠਾ ਰਾਮਾਂ ਜ਼ਿਲ੍ਹਾ ਸਕੱਤਰ ਦੇਹਾਤੀ, ਨਿਰਮਲ ਸ਼ਰਮਾ ਰਾਮਾਂ ਮੰਡਲ ਮੀਤ ਪ੍ਰਧਾਨ, ਹੇਮੰਤ ਸ਼ਰਮਾ, ਜਵਰਜੰਗ ਸਿੰਘ ਯੂਥ ਲੀਡਰ ਸਮੇਤ ਰਾਮ ਸਿੰਘ ਸਰਕਲ ਇੰਚਾਰਜ ਅਤੇ ਸਮੁੱਚੀ ਟੀਮ ਐਨਸੀਸੀ ਟੀਮ ਹਾਜ਼ਰ ਸੀ।
ਪਿਛਲੀ ਖ਼ਬਰ ਡਾ. ਹੋਮਜ਼ ਅਕੈਡਮੀ ਸਕੂਲ ਜੀਦਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਯੋਗਾ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।