ਗਿਆਰ੍ਹਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ-2026 ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ੁਰੂ
ਤਲਵੰਡੀ ਸਾਬੋ, 1 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਚਾਰ ਰੋਜ਼ਾ ਗਿਆਰ੍ਹਵੀਂ ਪੰਜਾਬ ਰਾਜ ਸਬ ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਅੱਜ ਤਖਤ ਸ੍ਰੀ ਦਮਦਮਾ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕੀਤੀ ਗਈ। ਉਦਘਾਟਨੀ ਸਮਾਰੋਹ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਤੇ ਡਾ.
ਤਲਵੰਡੀ ਸਾਬੋ, 1 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਚਾਰ ਰੋਜ਼ਾ ਗਿਆਰ੍ਹਵੀਂ ਪੰਜਾਬ ਰਾਜ ਸਬ ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਅੱਜ ਤਖਤ ਸ੍ਰੀ ਦਮਦਮਾ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕੀਤੀ ਗਈ। ਉਦਘਾਟਨੀ ਸਮਾਰੋਹ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਤੇ ਡਾ. ਰਜਿੰਦਰ ਸਿੰਘ ਸੋਹਲ ਪ੍ਰਧਾਨ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਚਾਰ ਰੋਜ਼ਾ ਟੂਰਨਾਮੈਂਟ ਵਿਚ ਪੂਰੇ ਪੰਜਾਬ ਭਰ ਤੋਂ ਲਗਭਗ 1000 ਖਿਡਾਰੀ ਭਾਗ ਲੈ ਰਹੇ ਹਨ। ਇਸ ਟੂਰਨਾਮੈਂਟ ਵਿਚ ਅੰਡਰ 11,14, 17, 19, 25 ਅਤੇ ਅੰਡਰ 30 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀ ਸਤੰਬਰ ਮਹੀਨੇ ਦੇ ਅੰਤ ਵਿਚ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਸ੍ਰੀਨਗਰ ਵਿਖੇ ਕਰਵਾਈ ਜਾ ਰਹੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਭਾਗ ਲੈਣਗੇ। ਉਦਘਾਟਨੀ ਸਮਾਰੋਹ ਦੇ ਵਿਚ ਪਹੁੰਚੇ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਗਤਕਾ ਗੁਰੂ ਸਾਹਿਬਾਨ ਵਲੋਂ ਬਖਸ਼ਿਸ਼ ਸਾਡੀ ਇਕ ਰਵਾਇਤੀ ਖੇਡ ਹੈ ਅਤੇ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਨੌਜਵਾਨ ਪੀੜੀ ਇਸ ਖੇਡ ਨੂੰ ਬਾਕੀ ਖੇਡਾਂ ਨਾਲੋ ਵੀ ਵੱਧ ਪਿਆਰ ਦੇ ਰਹੀ ਹੈ ਅਤੇ ਇਸ ਖੇਡ ਵਿਚ ਪ੍ਰੋਫੈਸ਼ਨਲ ਖਿਡਾਰੀ ਪੈਦਾ ਹੋ ਰਹੇ ਹਨ। ਉਨ੍ਹਾਂ ਵਲੋਂ ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਨੂੰ 50 ਹਜਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ ਗਈ। ਡਾ. ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਹਮੇਸ਼ਾ ਹੀ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਖਿਡਾਰੀਆਂ, ਗਤਕੇ ਦੇ ਕੋਚਾਂ, ਇਸ ਦੇ ਨਾਲ ਜੁੜੀਆਂ ਹੋਈਆਂ ਸਾਰੀਆਂ ਹੀ ਸੰਸਥਾਵਾਂ ਅਤੇ ਅਖਾੜਿਆਂ ਨੂੰ ਉੱਪਰ ਚੁੱਕਣ ਦੀ ਉਪਰਾਲੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦਾ ਵੀ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਡੀ. ਐਸ. ਪੀ ਬਠਿੰਡਾ, ਜਗਤਾਰ ਸਿੰਘ ਹੈੱਡ ਗ੍ਰੰਥੀ, ਗਿਆਨੀ ਗੁਰਜੰਟ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਬਾਬਾ ਗੁਰਵਿੰਦਰ ਸਿੰਘ, ਬਾਬਾ ਚਰਨਜੀਤ ਸਿੰਘ, ਸੁੱਖਾ ਸਿੰਘ ਜੱਜਲ, ਬਾਬਾ ਦਲੇਰ ਸਿੰਘ ਬੁੱਢਾ ਦਲ ਆਦਿ ਹਾਜ਼ਰ ਸਨ।