04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਅਤੇ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਅਤੇ ਅਦਾਲਤੀ ਕੰਪਲੈਕਸ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਐਂਟੀ-ਸੈਬੋਟਾਜ਼ ਚੈਕਿੰਗ ਸ਼ੁਰੂ ਕਰ ਦਿੱਤੀ ਅਤੇ ਸਮੁੱਚੇ ਸਟਾਫ਼ ਨੂੰ ਬਾਹਰ ਕੱਢਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਇਮਾਰਤ ਨੂੰ ਖ਼ਾਲੀ ਕਰਵਾਇਆ ਗਿਆ । ਇਹ ਧਮਕੀ ਪੱਤਰ ਦੋਵੇਂ ਅਦਾਰਿਆਂ ਨੂੰ ਈਮੇਲ ਰਾਹੀਂ ਭੇਜੇ ਗਏ ਹਨ, ਜਿੰਨ੍ਹਾਂ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਅਜੀਤ ਡੈਸਕ 04-09-2026
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਅਤੇ ਅਦਾਲਤੀ ਕੰਪਲੈਕਸ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਐਂਟੀ-ਸੈਬੋਟਾਜ਼ ਚੈਕਿੰਗ ਸ਼ੁਰੂ ਕਰ ਦਿੱਤੀ ਅਤੇ ਸਮੁੱਚੇ ਸਟਾਫ਼ ਨੂੰ ਬਾਹਰ ਕੱਢਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਇਮਾਰਤ ਨੂੰ ਖ਼ਾਲੀ ਕਰਵਾਇਆ ਗਿਆ । ਇਹ ਧਮਕੀ ਪੱਤਰ ਦੋਵੇਂ ਅਦਾਰਿਆਂ ਨੂੰ ਈਮੇਲ ਰਾਹੀਂ ਭੇਜੇ ਗਏ ਹਨ, ਜਿੰਨ੍ਹਾਂ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਤੋਂ ਇਲਾਵਾ ਧਮਕੀ ਪੱਤਰਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮੁੜ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਹੈ ਅਤੇ ਬਠਿੰਡਾ ’ਚ 5-6 ਸਤੰਬਰ ਨਾਲ ਸਬੰਧਿਤ ਧਮਕੀ ਭਰੀ ਸਮੱਗਰੀ ਤੋਂ ਇਲਾਵਾ 13 ਸਤੰਬਰ ਨੂੰ ਕ੍ਰਿਕਟ ਵਾਲੀ ਥਾਂ ’ਤੇ ਵੀ ਧਮਾਕਾ ਕਰਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਾਂਅ ਤੋਂ ਇਲਾਵਾ ਤੋਂ ਬਠਿੰਡਾ ਦੇ ਵੱਖ-ਵੱਖ ਅਦਾਰਿਆਂ ਨੂੰ ਉਡਾਉਣ ਦੀਆਂ ਅਜਿਹੀਆਂ ਧਮਕੀਆਂ ਹਫ਼ਤਾ ਕੁ ਪਹਿਲਾਂ ਵੀ ਆ ਚੁੱਕੀਆਂ ਹਨ । ਈਮੇਲ ’ਚ ਖ਼ਾਲਿਸਤਾਨ ਤੇ ਗੈਂਗਸਟਰਾਂ ਨਾਲ ਸਬੰਧਿਤ ਪੁਲਿਸ ਮੁਕਾਬਲਿਆਂ ਅਤੇ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਗੱਲ ਕੀਤੀ ਗਈ ਹੈ । ਪੱਤਰ ਦੇ ਅਖੀਰ ਵਿਚ ਖ਼ਾਲਿਸਤਾਨ ਨੈਸ਼ਨਲ ਆਰਮੀ, ਇੰਜ਼. ਗੁਰਨਾਖ ਸਿੰਘ ਰੁਕਣਸ਼ਾਹ ਵਾਲਾ, ਡਾ. ਗੁਰਨਿਰਵੈਰ ਸਿੰਘ ਖਾਨ ਰਜ਼ਾਦਾ, ਬੱਬਰ ਖ਼ਾਲਸਾ (ਪਰਮਾਰ ਕੈਨੇਡਾ), ਪ੍ਰੋ. ਗੁਰਕਮਲ ਸਿੰਘ ਪੀ.ਐਚ.ਡੀ. ਖੇਮਕਰਨ ਤੇ ਪ੍ਰੋ. ਗੁਰਅੰਗਾਰ ਸਿੰਘ ਜੰਡਿਆਲਾ ਗੁਰੁ ਦੇ ਨਾਂਅ ਦਾ ਜ਼ਿਕਰ ਕੀਤਾ ਗਿਆ ਹੈ । ਇਹ ਧਮਕੀ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਮੁੱਖ ਮੰਤਰੀ 5 ਸਤੰਬਰ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕਰਨ ਆ ਰਹੇ ਹਨ ਤੇ 6 ਅਤੇ 7 ਸਤੰਬਰ ਨੂੰ ਉਹ ਪਿੰਡ ਘੁੱਦਾ ਅਤੇ ਮਹਿਰਾਜ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਨਗੇ । ਇਸ ਸੰਬੰਧੀ ਐਸ. ਪੀ. (ਸਿਟੀ) ਆਸਵੰਤ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਅਦਾਲਤੀ ਕੰਪਲੈਕਸ ਦੀ ਜਾਂਚ ਕੀਤੀ ਗਈ ਪਰ ਕੋਈ ਵਿਸਫੋਟਕ ਜਾਂ ਸ਼ੱਕੀ ਵਸਤੂ ਨਹੀਂ ਮਿਲੀ। ਉਨ੍ਹਾਂ ਈ-ਮੇਲਾਂ ਨੂੰ ਫ਼ਰਜ਼ੀ ਧਮਕੀ ਦੱਸਦੇ ਹੋਏ ਕਿਹਾ ਕਿ ਲੋਕਾਂ ਨੂੰ ਬਿਲਕੁਲ ਘਬਰਾਉਣ ਦੀ ਲੋੜ ਨਹੀਂ ਹੈ, ਇਸ ਤਰ੍ਹਾਂ ਦੀਆਂ ਕੁਝ ਧਮਕੀ ਭਰੀਆਂ ਈ-ਮੇਲਾਂ ਪਹਿਲਾਂ ਵੀ ਵਿਦੇਸ਼ੀ ਸਰਵਰਾਂ ਤੋਂ ਮਿਲ ਚੁੱਕੀਆਂ ਹਨ ਤੇ ਪੁਲਿਸ ਸਾਰੇ ਪਹਿਲੂਆਂ ’ਤੇ ਡੁੰਘਾਈ ਨਾਲ ਜਾਂਚ ਕਰ ਰਹੀ ਹੈ। ਡੀ . ਜੀ . ਪੀ . ਅਤੇ ਡੀ . ਆਈ . ਜੀ . ਸਮੇਤ ਪੁਲਿਸ ਥਾਣਿਆਂ ਨੂੰ ਵੀ ਧਮਕੀ ਈ-ਮੇਲ ਵਿਚ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਅਤੇ ਡੀ. ਆਈ.ਜੀ. ਹਰਮਨਬੀਰ ਗਿੱਲ ਲਈ ਧਮਕੀ ਭਰੀ ਸ਼ਬਦਾਵਲੀ ਵਰਤਿਆਂ ਅੰਮ੍ਰਿਤਸਰ ਦੇ ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲੇ ਕਰਨ ਦੀ ਧਮਕੀ ਦਿੱਤੀ ਗਈ ਹੈ। ਪੱਤਰ ਵਿਚ ਇਨ੍ਹਾਂ ਪੁਲਿਸ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਹੋਈ ਹੈ ।
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਭਾਜਪਾ ਨੇ ਉਲੀਕੀ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਅਨਿਲ ਸਰੀਨ ਦੀ ਅਗਵਾਈ ਹੇਠ ਬਠਿੰਡਾ ’ ਚ ਜ਼ਿਲ੍ਹਾ ਜਥੇਬੰਦੀ ਨਾਲ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।