ਲਹਿਰਾ ਬੇਗਾ ਵਿਖੇ 9 ਅਤੇ ਬਠਿੰਡਾ ਵਿਖੇ 10 ਨੂੰ ਹੋਵੇਗਾ ਵਿਸ਼ਾਲ ਡਰੋਨ ਸ਼ੋਅ- ਉਪ ਮੰਡਲ ਮੈਜਿਸਟਰੇਟ ਬਠਿੰਡਾ
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ, ਵਿਧਾਨ ਸਭਾ ਹਲਕਾ ਭੁੱਚੋ ਅਧੀਨ ਆਉਂਦੇ ਪਿੰਡ ਲਹਿਰਾ ਬੇਗਾ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਅਤੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤਹਿਤ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ 10 ਸਤੰਬਰ ਨੂੰ ਡਰੋਨ ਸ਼ੋਅ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਇਨ੍ਹਾਂ ਪ੍ਰੋਗਰਾਮਾਂ ਦੇ ਪ੍ਰਬੰਧਾਂ ਸਬੰਧੀ ਬੁਲਾਈ ਬੈਠਕ ਦੌਰਾਨ ਸਾਂਝੀ ਕੀਤੀ।
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ, ਵਿਧਾਨ ਸਭਾ ਹਲਕਾ ਭੁੱਚੋ ਅਧੀਨ ਆਉਂਦੇ ਪਿੰਡ ਲਹਿਰਾ ਬੇਗਾ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਅਤੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤਹਿਤ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ 10 ਸਤੰਬਰ ਨੂੰ ਡਰੋਨ ਸ਼ੋਅ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਇਨ੍ਹਾਂ ਪ੍ਰੋਗਰਾਮਾਂ ਦੇ ਪ੍ਰਬੰਧਾਂ ਸਬੰਧੀ ਬੁਲਾਈ ਬੈਠਕ ਦੌਰਾਨ ਸਾਂਝੀ ਕੀਤੀ। ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਪ ਮੰਡਲ ਮੈਜਿਸਟਰੇਟ ਬਠਿੰਡਾ ਨੇ ਦੱਸਿਆ ਪਿੰਡ ਲਹਿਰਾ ਬੇਗਾ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਅਤੇ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ 10 ਸਤੰਬਰ ਨੂੰ ਕਰਵਾਏ ਜਾਣ ਵਾਲੇ ਡਰੋਨ ਸ਼ੋਅ ਪ੍ਰੋਗਰਾਮ ਸ਼ਾਮ 6 ਵਜੇ ਸ਼ੁਰੂ ਹੋਣਗੇ । ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਇਸ ਦੇ ਨਾਲ ਹੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਲਈ ਪ੍ਰਸਿੱਧ ਢਾਡੀ ਜੱਥਾ ਵੀ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਸਮਾਗਮ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ ਬੈਠਣ, ਪੀਣ ਵਾਲੇ ਸਾਫ਼ ਪਾਣੀ, ਲਾਈਟਿੰਗ ਅਤੇ ਪਾਰਕਿੰਗ ਆਦਿ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ।