04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਏਮਜ਼ ਬਠਿੰਡਾ ਵਲੋਂ ਪਿੰਡ ਰਾਮਾਂ ਵਿਖੇ ਮੈਗਾ ਹੈਲਥ ਕੈਂਪ ਲਗਾਇਆ

ਰਾਮਾ ਮੰਡੀ, 3 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਐਚ. ਪੀ.

ਅਜੀਤ ਡੈਸਕ 04-09-2026
ਰਾਮਾ ਮੰਡੀ, 3 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਐਚ.ਪੀ.ਸੀ.ਐਲ-ਮਿੱਤਲ ਐਨਰਜੀ ਲਿਮਟਿਡ ਵਲੋਂ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਆਪਣੀ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਰਾਮਾਂ ਪਿੰਡ ਦੇ ਸਮਾਧ ਬਾਬਾ ਸਰਬੰਗੀ ਵਿਖੇ ਮੈਗਾ ਹੈਲਥ ਕੈਂਪ ਲਗਾਇਆ । ਮੈਗਾ ਹੈਲਥ ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਹੱਡੀਆਂ ਅਤੇ ਜੋੜਾਂ ਦੇ ਰੋਗ, ਅੱਖਾਂ ਦੇ ਰੋਗ, ਦੰਦਾਂ ਦੀ ਜਾਂਚ, ਚਮੜੀ ਦੇ ਰੋਗ ਅਤੇ ਜਨਰਲ ਮੈਡੀਸਨ ਸਮੇਤ ਵੱਖ-ਵੱਖ ਖੇਤਰਾਂ ’ਚ ਮਾਹਿਰ ਡਾਕਟਰੀ ਸੇਵਾਵਾਂ ਉਪਲਬਧ ਕਰਵਾਈਆਂ ਗਈਆਂ। ਕੈਂਪ ਦੌਰਾਨ 150 ਤੋਂ ਵੱਧ ਮਰੀਜ਼ਾਂ ਦੀ ਜਾਂਚ ਅਤੇ ਡਾਕਟਰੀ ਸਲਾਹ ਕੀਤੀ ਗਈ । ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਹੁਣ ਤੱਕ 267 ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਕੁੱਲ 14,681 ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਪਿੰਡਾਂ ਤੱਕ ਮਾਹਿਰ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਮੌਜੂਦਾ ਪੜਾਅ ਤਹਿਤ ਕੁੱਲ ਅੱਠ ਮੈਗਾ ਹੈਲਥ ਕੈਂਪ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਨ੍ਹਾਂ ਵਿਚੋਂ ਤਿੰਨ ਮੈਗਾ ਹੈਲਥ ਕੈਂਪ ਲਗਾਏ ਜਾ ਚੁੱਕੇ ਹਨ, ਜਦਕਿ ਪੰਜ ਹੋਰ ਕੈਂਪ ਆਉਣ ਵਾਲੇ ਸਮੇਂ ਵਿਚ ਲਗਾਏ ਜਾਣਗੇ। ਇਸ ਲੜੀ ਤਹਿਤ ਅਗਲਾ ਮੈਗਾ ਹੈਲਥ ਕੈਂਪ 8 ਸਤੰਬਰ ਨੂੰ ਸੇਖੂ ਪਿੰਡ ਵਿਚ ਲਗਾਇਆ ਜਾਵੇਗਾ, ਜਿਸ ਰਾਹੀਂ ਪਿੰਡ ਵਾਸੀਆਂ ਨੂੰ ਮਾਹਿਰ ਡਾਕਟਰੀ ਸਲਾਹ ਅਤੇ ਸਿਹਤ ਜਾਗਰੂਕਤਾ ਸੇਵਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਅੱਠ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਪਿੰਡ ਸੀਂਗੋ ਦੇ ਦਰਜਨ ਪਰਿਵਾਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।