04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

‘ ਖੇਡਾਂ ਵਤਨ ਪੰਜਾਬ ਦੀਆਂ-2026’ ਖੇਡ ਵਿਭਾਗ ਪੰਜਾਬ ਦੇ ਸਕੱਤਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ ਕੀਤਾ ਜਾਵੇਗਾ । ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ 23 ਜ਼ਿਲਿ੍ਹਆਂ ਦੀਆਂ ਟੀਮਾਂ ਮਾਰਚ ਪਾਸਟ ਵਿਚ ਹਿੱਸਾ ਲੈਣਗੀਆਂ, ਜਦਕਿ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਆਪਣੀ ਗਾਇਕੀ ਨਾਲ ਸਮਾਗਮ ਨੂੰ ਚਾਰ ਚੰਨ ਲਗਾਉਣਗੇ।

ਖੇਡ ਸਟੇਡੀਅਮ ਬਠਿੰਡਾ ਵਿਖੇ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਕੱਤਰ ਖੇਡ ਵਿਭਾਗ ਤੇ ਪ੍ਰਸ਼ਾਸਨਿਕ ਅਧਿਕਾਰੀ । ਅਜੀਤ ਤਸਵੀਰ 04-09-2026
ਬਠਿੰਡਾ, 3 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ ਕੀਤਾ ਜਾਵੇਗਾ । ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦੇ 23 ਜ਼ਿਲਿ੍ਹਆਂ ਦੀਆਂ ਟੀਮਾਂ ਮਾਰਚ ਪਾਸਟ ਵਿਚ ਹਿੱਸਾ ਲੈਣਗੀਆਂ, ਜਦਕਿ ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਆਪਣੀ ਗਾਇਕੀ ਨਾਲ ਸਮਾਗਮ ਨੂੰ ਚਾਰ ਚੰਨ ਲਗਾਉਣਗੇ। ਇਹ ਜਾਣਕਾਰੀ ਖੇਡ ਵਿਭਾਗ ਪੰਜਾਬ ਦੇ ਸਕੱਤਰ ਵਰੁਣ ਰਜੂਮ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ, ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ ਵੀ ਹਾਜ਼ਰ ਸਨ । ਸਕੱਤਰ ਖੇਡ ਵਿਭਾਗ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਅਨੁਸਾਰ ਮੁਕੰਮਲ ਕੀਤੇ ਜਾਣ।ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ 4 ਸਤੰਬਰ ਦੀ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਵਿਚ 23 ਜ਼ਿਲ੍ਹਿਆਂ ਦੀਆਂ ਟੀਮਾਂ ਮਾਰਚ ਪਾਸਟ ਵਿਚ ਸ਼ਾਮਲ ਹੋਣਗੀਆਂ। ਦੱਸਣਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ 16 ਸਾਲ ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ, ਐੱਸ.ਡੀ.ਐੱਮ. ਬਠਿੰਡਾ ਅਮਨਦੀਪ ਸਿੰਘ ਮਾਵੀ, ਐੱਸ.ਪੀ. ਹੈੱਡਕੁਆਰਟਰ ਜਗਦੀਸ਼ ਬਿਸ਼ਨੋਈ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਨਰਦੇਵ ਸਿੰਘ ਨੂੰ ਜਨਰਲ ਕੌਂਸਲ ਮੈਂਬਰ ਬਣਨ ਉਪਰੰਤ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਪਿੰਡ ਮੱਲਵਾਲਾ ਦੇ ਬੱਚਿਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।