ਨਰਦੇਵ ਸਿੰਘ ਨੂੰ ਜਨਰਲ ਕੌਂਸਲ ਮੈਂਬਰ ਬਣਨ ਉਪਰੰਤ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ
ਨਥਾਣਾ, 3 ਸਤੰਬਰ (ਗੁਰਦਰਸ਼ਨ ਲੁੱਧੜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਿਯੁਕਤ ਕੀਤੇ ਗਏ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਨਰਦੇਵ ਸਿੰਘ ਸਿੱਧੂ ਨੂੰ ਉਸ ਦੇ ਜੱਦੀ ਪਿੰਡ ਪੂਹਲੀ ਵਿਖੇ ਪਿੰਡ ਵਾਸੀਆਂ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਜ਼ਿਲ੍ਹਾ ਪਰੀਸ਼ਦ ਚੇਅਰਮੈਨ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਦੇਵ ਸਿੰਘ ਸਿੱਧੂ ਨੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਹੈ ਅਤੇ ਅਜਿਹੇ ਮਿਹਨਤੀ ਵਰਕਰਾਂ ਦੀ ਬਦੌਲਤ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਨ ਦੇ ਪੂਰੇ ਆਸਾਰ ਬਣ ਰਹੇ ਹਨ ।
ਅਜੀਤ ਡੈਸਕ
04-09-2026