06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦੀ ਭਾਵਨਾ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ।

ਅਜੀਤ ਡੈਸਕ 06-09-2026
ਭਗਤਾ ਭਾਈਕਾ, 5 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੋਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦੀ ਭਾਵਨਾ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ। ਅਧਿਆਪਕ ਦਿਵਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਜਮਾਤ ਅੱਠਵੀਂ ਲੋਟਸ ਵਲੋਂ ਕੀਤਾ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਨੇ ਕੀਤੀ। ਸੰਗੀਤ ਅਧਿਆਪਕ ਸੁਖਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਇਸ ਉਪਰੰਤ ਜਮਾਤ ਗਿਆਰ੍ਹਵੀਂ ਦੇ ਵਿਦਿਆਰਥੀ ਗੁਰਨੂਰ ਸਿੰਘ ਤੇ ਮਨਵੀਰ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤਾ। ਅੱਠਵੀਂ ਲੋਟਸ ਦੀਆਂ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਤੇ ਅਵਨੀਤ ਕੌਰ ਨੇ ਅਧਿਆਪਕਾਂ ਨੂੰ ਸਮਰਪਿਤ ਇਕ ਸੁੰਦਰ ਤੇ ਭਾਵਪੂਰਨ ਕਵਿਤਾ ਪੇਸ਼ ਕੀਤੀ। ਅਧਿਆਪਕ ਛਿੰਦਰਪਾਲ ਕੌਰ ਅਤੇ ਰਵਿੰਦਰ ਕੌਰ ਨੇ ਵੀ ਅਧਿਆਪਕ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਵਲੋਂ ਕੀਤੀਆਂ ਪਿਆਰ - ਭਰੀਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕੀਤੀ।
ਪਿਛਲੀ ਖ਼ਬਰ ਪੰਚਾਇਤੀ ਸ਼ਿਵ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਗਿਆਨ ਜਯੋਤੀ ਮੁਫ਼ਤ ਐਜੂਕੇਸ਼ਨ ਸੈਂਟਰ ਵਿਖੇ ਸ਼ਰਧਾ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।