06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ 40 ਬੱਸਾਂ ਰਾਹੀਂ ਹਜ਼ਾਰਾਂ ਵਰਕਰ ਤੇ ਖੇਡ ਪ੍ਰੇਮੀ ਬਠਿੰਡਾ ਲਈ ਰਵਾਨਾ

ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਆਗਾਜ਼ ਮੌਕੇ ਹਲਕਾ ਰਾਮਪੁਰਾ ਫੂਲ ਤੋਂ ਵੱਡੀ ਗਿਣਤੀ ਵਿਚ ਵਰਕਰ ਅਤੇ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।

ਅਜੀਤ ਡੈਸਕ 06-09-2026
ਰਾਮਪੁਰਾ ਫੂਲ, 5 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਆਗਾਜ਼ ਮੌਕੇ ਹਲਕਾ ਰਾਮਪੁਰਾ ਫੂਲ ਤੋਂ ਵੱਡੀ ਗਿਣਤੀ ਵਿਚ ਵਰਕਰ ਅਤੇ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਵਿਧਾਇਕ ਸਿੱਧੂ ਨੇ 40 ਬੱਸਾਂ ਅਤੇ ਦਰਜਨਾਂ ਗੱਡੀਆਂ ਨੂੰ ਝੰਡੀ ਦੇ ਕੇ ਬਠਿੰਡਾ ਲਈ ਰਵਾਨਾ ਕੀਤਾ ਜਿਨ੍ਹਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ, ਨੌਜਵਾਨ ਤੇ ਖੇਡ ਪ੍ਰੇਮੀ ਸਵਾਰ ਸਨ। ਇਸ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ।
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਮਲੂਕਾ ਵਲੋਂ ਮੋਹਨਜੀਤ ਸਿੰਘ ਸ਼ੇਰੋਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਅਗਲੀ ਖ਼ਬਰ ਅਧਿਆਪਕ ਦੇਸ਼ ਦੇ ਭਵਿੱਖ ਤੇ ਇਕ ਪੀੜ੍ਹੀ ਦੇ ਨਿਰਮਾਤਾ ਹਨ-ਮਲੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।