06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੱਕੇ ਮੋਰਚੇ ਦੇ ਚੱਲਦਿਆਂ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਤੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ

ਮਾਨਸਾ, 5 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਦਿਨ-ਰਾਤ ਦੇ ਪੱਕਾ ਮੋਰਚੇ ਦੇ ਚੱਲਦਿਆਂ ਅੱਜ 7ਵੇਂ ਦਿਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ.

ਅਜੀਤ ਡੈਸਕ 06-09-2026
ਮਾਨਸਾ, 5 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਦਿਨ-ਰਾਤ ਦੇ ਪੱਕਾ ਮੋਰਚੇ ਦੇ ਚੱਲਦਿਆਂ ਅੱਜ 7ਵੇਂ ਦਿਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੇ ਦਫ਼ਤਰ ਮਾਨਸਾ ਦਾ ਘਿਰਾਓ ਕੀਤਾ ਗਿਆ। ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨ ਧਰਨੇ ’ਤੇ ਬੈਠੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਅਣਗੌਲਿਆ ਕਰ ਰਹੀਆਂ ਹਨ ਜਿਸ ਕਰ ਕੇ ਜ਼ਿਲ੍ਹੇ ਦੇ ਮੁੱਖ ਅਫ਼ਸਰਾਂ ਦੇ ਦਫ਼ਤਰਾਂ ਨੂੰ ਘੇਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਕਿਸਾਨ ਵਿਰੋਧੀ ਸਮਝੌਤੇ ਕਿਸੇ ਵੀ ਕੀਮਤ ’ਤੇ ਨਾ ਕਰੇ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ’ਤੇ ਲੀਕ ਮਾਰੀ ਜਾਵੇ ਅਤੇ ਪੰਜਾਬ ਸਰਕਾਰ ਲੈਂਡ ਪੂਲ਼ਿੰਗ ਨੀਤੀ ਰੱਦ ਕਰ ਕੇ ਕਾਸ਼ਤਕਾਰ ਕਿਸਾਨਾਂ ਨੂੰ ਜ਼ਮੀਨੀ ਹੱਕ ਦਿੱਤੇ ਜਾਣ। ਇਸ ਤੋਂ ਇਲਾਵਾ ਕਿਸਾਨਾਂ ’ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਤੈਅ ਕੀਤੇ ਜਾਣ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਮਹਿੰਦਰ ਸਿੰਘ ਰੁਮਾਣਾ, ਮੇਜਰ ਸਿੰਘ ਗੋਬਿੰਦਪੁਰਾ, ਸਾਧੂ ਸਿੰਘ ਅਕਲੀਆ, ਚਰਨਜੀਤ ਕੌਰ ਖੋਖਰ ਕਲਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭੀਖੀ ’ਚ ਮੀਟਿੰਗ ਕੱਲ੍ਹ ਅਗਲੀ ਖ਼ਬਰ ਐਡਵੋਕੇਟ ਮਾਨ ‘ਤੇ ਦਰਜ ਮੁਕੱਦਮੇ ਦੇ ਰੋਸ ’ਚ ਪੰਜਾਬ ਭਰ ਦੇ ਵਕੀਲ ਭਲਕੇ ਰੱਖਣਗੇ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।