ਅਫ਼ੀਮ ਸਮੇਤ ਇਕ ਵਿਅਕਤੀ ਕਾਬੂ
ਸੰਗਤ ਮੰਡੀ, 5 ਸਤੰਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਵਿਅਕਤੀ ਨੂੰ 300 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬਸੰਦ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ।
ਅਜੀਤ ਡੈਸਕ
06-09-2026