07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਐਸ. ਆਈ. ਆਰ. ਸੰਬੰਧੀ ਵਿਸ਼ੇਸ਼ ਕੈਂਪ ਲਗਾਏ

ਮਾਨਸਾ, 6 ਸਤੰਬਰ (ਰਵੀ)- ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.

ਅਜੀਤ ਡੈਸਕ 07-09-2026
ਮਾਨਸਾ, 6 ਸਤੰਬਰ (ਰਵੀ)- ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਤਹਿਤ ਜ਼ਿਲ੍ਹੇ ਦੇ 650 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਬੀ.ਐੱਲ.ਓਜ਼. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਐਸ.ਆਈ.ਆਰ. ਦੇ ਦੂਜੇ ਪੜਾਅ ਤਹਿਤ ਨੋਟਿਸ ਫ਼ੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ’ਚ ਵੱਡੀ ਗਿਣਤੀ ਨਾਗਰਿਕਾਂ ਨੇ ਲੋੜੀਂਦੇ ਫਾਰਮ ਭਰ ਕੇ ਮੌਕੇ ’ਤੇ ਹੀ ਜਮਾਂ ਕਰਵਾਏ । ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪ ਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ 8 ਨੂੰ ਮੌੜ ਮੰਡੀ ਵਿਖੇ ਲੱਗੇਗਾ ਵਿਸ਼ਾਲ ਰੁਜ਼ਗਾਰ ਕੈਂਪ ਅਗਲੀ ਖ਼ਬਰ ਇਕੋ ਰਾਤ ਅੱਧੀ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।