07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਾਰਕ ਪਨੋਰਾਮਾ ਕਾਲੋਨੀ ਦੀ ਨਵੀਂ ਪ੍ਰਬੰਧਕੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪਾਰਕ ਪਨੋਰਾਮਾ ਕਾਲੋਨੀ ਬਠਿੰਡਾ ਵਿਖੇ ਕਾਲੋਨੀ ਨਿਵਾਸੀਆਂ ਦੀ ਜਨਰਲ ਹਾਊਸ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ । ਇਸ ਦੌਰਾਨ ਕਾਲੋਨੀ ਦੀ ਸੁਰੱਖਿਆ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਮਸਲਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 07-09-2026
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪਾਰਕ ਪਨੋਰਾਮਾ ਕਾਲੋਨੀ ਬਠਿੰਡਾ ਵਿਖੇ ਕਾਲੋਨੀ ਨਿਵਾਸੀਆਂ ਦੀ ਜਨਰਲ ਹਾਊਸ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ । ਇਸ ਦੌਰਾਨ ਕਾਲੋਨੀ ਦੀ ਸੁਰੱਖਿਆ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਮਸਲਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ ਕਾਲੋਨੀ ਦੇ ਪ੍ਰਬੰਧ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਨਵੀਂ ਪ੍ਰਬੰਧਕੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ । ਗੁਰਪ੍ਰੀਤ ਸਿੰਘ ਉੱਪਲ ਨੂੰ ਚੇਅਰਮੈਨ, ਸੁਖਜਿੰਦਰ ਸਿੰਘ ਸੰਧੂ ਨੂੰ ਪ੍ਰਧਾਨ, ਦੀਪਜਸ਼ਨ ਸਿੰਘ ਬਰਾੜ ਨੂੰ ਜਨਰਲ ਸਕੱਤਰ, ਗੁਰਚਰਨ ਸਿੰਘ ਨੂੰ ਮੀਤ ਪ੍ਰਧਾਨ, ਕੁਲਵੰਤ ਸਿੰਘ ਨੂੰ ਖਜ਼ਾਨਚੀ ਅਤੇ ਜਸਕਰਨ ਸਿੰਘ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ।ਇਸ ਤੋਂ ਇਲਾਵਾ ਕਲੋਨੀ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ 15 ਕਾਰਜਕਾਰਨੀ ਮੈਂਬਰ ਵੀ ਚੁਣੇ ਗਏ। ਇਨ੍ਹਾਂ ਵਿਚ ਵਿਕਾਸ ਬਾਂਸਲ, ਸੰਦੀਪ ਪਰਚੰਡਾ, ਦਵਿੰਦਰ ਕੁਮਾਰ, ਬਾਲ ਕ੍ਰਿਸ਼ਨ ਅਰੋੜਾ, ਰਾਕੇਸ਼ ਗੁਪਤਾ, ਰੂਪ ਸਿੰਘ, ਗਗਨਪ੍ਰੀਤ ਪਾਲ ਸਿੰਘ, ਰਾਜਿੰਦਰ ਸਿੰਘ, ਦਿਲਪ੍ਰੀਤ ਸਿੰਘ, ਕੁਲਵਿੰਦਰ ਸਿੰਘ ਬਰਾੜ, ਪ੍ਰੇਮ ਢੀਗਰਾ, ਬਲਦੇਵ ਸਿੰਘ, ਡਾ. ਗੁਰਜੀਤ ਸਿੰਘ, ਵਿਕਰਮਜੀਤ ਉਬਰਾਏ ਅਤੇ ਹਰਚਰਨ ਸਿੰਘ ਸ਼ਾਮਲ ਹਨ। ਨਵ-ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਉੱਪਲ ਅਤੇ ਪ੍ਰਧਾਨ ਸੁਖਜਿੰਦਰ ਸਿੰਘ ਸੰਧੂ ਨੇ ਕਲੋਨੀ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਲੋਨੀ ਦੀ ਭਲਾਈ, ਸੁਰੱਖਿਆ ਅਤੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਸਹਿਕਾਰੀ ਸਭਾ ਨੇ ਸਮਾਗਮ ਕਰ ਕੇ ਖੇਤੀ ਸੰਦਾਂ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਚੇਅਰਮੈਨ ਮਹਿਲਾ ਕਮਿਸ਼ਨ ਵਲੋਂ 8 ਨੂੰ ਮੌੜ ਵਿਖੇ ਲਗਾਈ ਜਾਵੇਗੀ ਵਿਸ਼ੇਸ਼ ਲੋਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।