08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੀ. ਜੀ. ਐਸ. ਪੀ. ਐਸ. ਜੋਗੇਵਾਲਾ ਵਲੋਂ ਨੈਤਿਕ ਕਦਰਾਂ-ਕੀਮਤਾਂ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ

ਸੀਂਗੋ ਮੰਡੀ , 6 ਸਤੰਬਰ ( ਪ੍ਰਿੰਸ ਗਰਗ )- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰ . ਸਕੂਲ , ਜੋਗੇਵਾਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ - ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ।

ਅਜੀਤ ਡੈਸਕ 07-09-2026
ਸੀਂਗੋ ਮੰਡੀ , 6 ਸਤੰਬਰ ( ਪ੍ਰਿੰਸ ਗਰਗ )- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰ . ਸਕੂਲ , ਜੋਗੇਵਾਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ - ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ । ਇਸ ਮੌਕੇ ਰਾਜਪਾਲ ਸਿੰਘ ( ਅੰਤਰਰਾਸ਼ਟਰੀ ਬੁਲਾਰੇ ) ਵਜੋਂ ਪਹੁੰਚੇ , ਜਦ ਕਿ ਡਿਵਾਈਨ ਵਰਕਰ ਪ੍ਰਭਜੋਤ ਕੌਰ ਵੀ ਵਿਸ਼ੇਸ਼ ਤੌਰ ’ ਤੇ ਹਾਜ਼ਰ ਰਹੇ । ਸੈਮੀਨਾਰ ਦੌਰਾਨ ਰਾਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਬੋਧਨ ਕਰਦਿਆਂ ਰੋਜ਼ਾਨਾ ਜੀਵਨ ਨਾਲ ਜੁੜੀਆਂ ਵਿਗਿਆਨਿਕ ਉਦਾਹਰਨਾਂ ਰਾਹੀਂ ਰਿਸ਼ਤਿਆਂ ਦੀ ਕਦਰ ਕਰਨ , ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਮਾਤਾ - ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਰੋਜ਼ਾਨਾ ਕੁਝ ਸਮਾਂ ਸਹਿਜ ਪਾਠ ਲਈ ਕੱਢਣ , ਨਸ਼ਿਆਂ ਤੋਂ ਦੂਰ ਰਹਿਣ ਅਤੇ ਉੱਚੀਆਂ ਨੈਤਿਕ ਕਦਰਾਂ - ਕੀਮਤਾਂ ਦੇ ਧਾਰਨੀ ਬਣਨ ਲਈ ਵੀ ਪ੍ਰੇਰਿਤ ਕੀਤਾ । ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜੋਗੇਵਾਲਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਸਮੁੱਚੀ ਮੈਨੇਜਮੈਂਟ ਦੀ ਤਰਫੋਂ ਹਰਪ੍ਰੀਤ ਸਿੰਘ ਬਰਾੜ , ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਲੋਂ ਰਾਜਪਾਲ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ । ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ । ਸੈਮੀਨਾਰ ਦੌਰਾਨ ਰਾਜਪਾਲ ਸਿੰਘ ਵਲੋਂ ਖੇਡਾਂ ਵਿਚ ਪਹਿਲੇ ਦਰਜੇ ਦੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ । ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਪਿੱਛੇ ਡੀ . ਪੀ . ਈ . ਲਵਪ੍ਰੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਮੈਗਾ ਪਲੇਸਮੈਂਟ ਡਰਾਈਵ ’ਚ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।