07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੇਲਵੇ ਸਟੇਸ਼ਨ ਨੇੜੇ ਖੜ੍ਹਾ ਬਿਜਲੀ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਬਰੇਟਾ, 6 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਰੇਲਵੇ ਸਟੇਸ਼ਨ ਨੇੜੇ ਖੜ੍ਹਾ ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ ਸੀ। ਘਟਨਾ ਨੂੰ 4 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਨੂੰ ਹਾਲੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ, ਜਿਸ ਕਾਰਨ ਪੀੜਤ ਮੁਲਾਜ਼ਮ ’ਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 07-09-2026
ਬਰੇਟਾ, 6 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਰੇਲਵੇ ਸਟੇਸ਼ਨ ਨੇੜੇ ਖੜ੍ਹਾ ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ ਸੀ। ਘਟਨਾ ਨੂੰ 4 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਨੂੰ ਹਾਲੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ, ਜਿਸ ਕਾਰਨ ਪੀੜਤ ਮੁਲਾਜ਼ਮ ’ਚ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਦਾ ਮੁਲਾਜ਼ਮ ਮੱਖਣ ਸਿੰਘ ਵਾਸੀ ਕੁੱਲਰੀਆਂ ਆਪਣਾ ਮੋਟਰਸਾਈਕਲ ਰੇਲਵੇ ਸਟੇਸ਼ਨ ਨੇੜੇ ਖੜ੍ਹਾ ਕਰ ਕੇ ਆਪਣੇ ਕੰਮ ਲਈ ਗਿਆ ਸੀ। ਜਦੋਂ ਉਹ ਵਾਪਸ ਪਰਤਿਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ। ਆਲੇ-ਦੁਆਲੇ ਭਾਲ ਕਰਨ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਥਹੁ-ਪਤਾ ਨਾ ਲੱਗਣ ’ਤੇ ਉਸ ਨੇ ਤੁਰੰਤ ਇਸ ਦੀ ਸੂਚਨਾ ਸਬੰਧਿਤ ਥਾਣੇ ’ਚ ਦਿੱਤੀ। ਪੁਲਿਸ ਨੇ ਮੁਲਾਜ਼ਮ ਦੀ ਸ਼ਿਕਾਇਤ ਦਰਜ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ਦਾ ਭਰੋਸਾ ਦਿੱਤਾ ਸੀ ਪਰ 4 ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਪੁਲਿਸ ਨੂੰ ਚੋਰਾਂ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ, ਜਿਸ ਨਾਲ ਇਲਾਕੇ ਦੇ ਲੋਕਾਂ ’ਚ ਵੀ ਚਿੰਤਾ ਪਾਈ ਜਾ ਰਹੀ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰ ਕੇ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਉਸ ਦਾ ਮੋਟਰਸਾਈਕਲ ਵਾਪਸ ਮਿਲ ਸਕੇ। ਇਲਾਕਾ ਨਿਵਾਸੀਆਂ ਨੇ ਵੀ ਵਧਦੀਆਂ ਚੋਰੀ ਦੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਸੈਨਿਕ ਏਕਤਾ ਵੈੱਲਫ਼ੇਅਰ ਸੁਸਾਇਟੀ ਵਲੋਂ ਤਲਵੰਡੀ ਸੇਵਾ ਟੀਮ ਦੀ ਨਿਯੁਕਤੀ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ‘ਕਾਲਾ ਅਧਿਆਪਕ ਦਿਵਸ’ ਮਨਾਉਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।