07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੂੰ ਮਿਲਿਆ ‘ਪ੍ਰਬੰਧਕੀ ਸਟੇਟ ਐਵਾਰਡ’

ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਅਧਿਆਪਕ ਦਿਵਸ’ ਮੌਕੇ ਬਲਾਕ ਬਠਿੰਡਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ, ਬੇਮਿਸਾਲ ਅਤੇ ਪ੍ਰੇਰਨਾਦਾਇਕ ਸੇਵਾਵਾਂ ਬਦੌਲਤ ‘ਪ੍ਰਬੰਧਕੀ ਸਟੇਟ ਅਵਾਰਡ’ ਨਾਲ ਨਿਵਾਜਿਆ ਗਿਆ। ਇਹ ਵੱਕਾਰੀ ਸਨਮਾਨ ਉਨ੍ਹਾਂ ਨੂੰ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤਾ ਗਿਆ।

ਅਜੀਤ ਡੈਸਕ 07-09-2026
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਅਧਿਆਪਕ ਦਿਵਸ’ ਮੌਕੇ ਬਲਾਕ ਬਠਿੰਡਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ, ਬੇਮਿਸਾਲ ਅਤੇ ਪ੍ਰੇਰਨਾਦਾਇਕ ਸੇਵਾਵਾਂ ਬਦੌਲਤ ‘ਪ੍ਰਬੰਧਕੀ ਸਟੇਟ ਅਵਾਰਡ’ ਨਾਲ ਨਿਵਾਜਿਆ ਗਿਆ। ਇਹ ਵੱਕਾਰੀ ਸਨਮਾਨ ਉਨ੍ਹਾਂ ਨੂੰ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤਾ ਗਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸਿੱ. ਬਠਿੰਡਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਬੀਪੀਈਓ ਲਖਵਿੰਦਰ ਸਿੰਘ ਵਲੋਂ ਸਿੱਖਿਆ ਅਤੇ ਪ੍ਰਬੰਧਕੀ ਖੇਤਰ ਵਿਚ ਦਿੱਤੀਆਂ ਗਈਆਂ ਸ਼ਾਨਦਾਰ ਤੇ ਬੇਮਿਸਾਲ ਸੇਵਾਵਾਂ ਬਦੌਲਤ ਹੀ ਉਨ੍ਹਾਂ ਨੂੰ ਇਹ ‘ਪ੍ਰਬੰਧਕੀ ਸਟੇਟ ਅਵਾਰਡ’ ਪ੍ਰਾਪਤ ਹੋਇਆ ਹੈ। ਇਹ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ ਬੇਗਾ ਨੇ ਵੀ ਲਖਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਸਟੇਟ ਅਵਾਰਡ ਪ੍ਰਾਪਤ ਕਰਨ ਤੋਂ ਬਾਅਦ ਬਲਾਕ ਵਿਚ ਪਹੁੰਚਣ ’ਤੇ ਸਮੂਹ ਅਧਿਆਪਕਾਂ ਵਲੋਂ ਲਖਵਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਸੁਖਪਾਲ ਸਿੰਘ ਸਿੱਧੂ, ਭੁਪਿੰਦਰ ਸਿੰਘ ਬਰਾੜ, ਅਮਨਦੀਪ ਝੱਬਰ, ਨਰਿੰਦਰ ਬੱਲੂਆਣਾ ਅਤੇ ਜਤਿੰਦਰ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫੁੱਲਾਂ ਦੇ ਹਾਰ ਪਾ ਕੇ ਲਖਵਿੰਦਰ ਦਾ ਸਨਮਾਨ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਨੇ ਕਿਹਾ ਕਿ ਇਹ ‘ਪ੍ਰਬੰਧਕੀ ਅਵਾਰਡ’ ਮੇਰੀ ਇਕੱਲੇ ਦੀ ਪ੍ਰਾਪਤੀ ਨਹੀਂ ਹੈ, ਸਗੋਂ ਇਹ ਮੇਰੇ ਬਲਾਕ ਦੇ ਹਰ ਇਕ ਮਿਹਨਤੀ, ਲਗਨਸ਼ੀਲ ਅਤੇ ਸਮਰਪਿਤ ਅਧਿਆਪਕ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਮੈਂ ਆਪਣੇ ਸਮੂਹ ਅਧਿਆਪਕਾਂ ਦੇ ਜਜ਼ਬੇ ਅਤੇ ਮਿਹਨਤ ਨੂੰ ਸਿਜਦਾ ਕਰਦਾ ਅਤੇ ਇਹ ਵਕਾਰੀ ਅਵਾਰਡ ਬਲਾਕ ਦੇ ਸਮੂਹ ਅਧਿਆਪਕਾਂ ਨੂੰ ਸਮਰਪਿਤ ਕਰਦਾ ਹਾਂ।
ਪਿਛਲੀ ਖ਼ਬਰ ਮਹਿੰਦੀਪੁਰ ਬਾਲਾ ਜੀ ਧਾਮ ਵਿਖੇ ਅਰਦਾਸ ਉਤਸਵ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸੜਕ ਹਾਦਸਿਆਂ ’ਚ ਚਾਰ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।