ਨੈਸ਼ਨਲ ਹਾਈਵੇਅ ਦੇ ਡਰੇਨ ’ਚ ਕਈ ਦਿਨਾਂ ਤੋਂ ਭਰਿਆ ਗੰਦਾ ਪਾਣੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ
ਭੁੱਚੋ ਮੰਡੀ, 7 ਸਤੰਬਰ (ਬਿੱਕਰ ਸਿੰਘ ਸਿੱਧੂ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭੁੱਚੋ ਮਾਰਬਲ ਮਾਰਕੀਟ ਨੇੜੇ ਹਾਈਵੇ ਦੇ ਡਰੇਨ ਸਿਸਟਮ ’ਚ ਕਈ ਦਿਨਾਂ ਤੋਂ ਗੰਦਾ ਪਾਣੀ ਭਰਿਆ ਹੋਣ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਲਾਕੇ ਵਿਚ ਕੁਝ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਜਮ੍ਹਾਂ ਹੋਇਆ ਪਾਣੀ ਅਜੇ ਤੱਕ ਪੂਰੀ ਤਰ੍ਹਾਂ ਨਹੀਂ ਕੱਢਿਆ ਗਿਆ, ਜਿਸ ਕਾਰਨ ਡਰੇਨ ’ਚ ਪਾਣੀ ਸੜਨ ਲੱਗਾ ਹੈ ਅਤੇ ਉਸ ਵਿਚੋਂ ਬਦਬੂ ਵੀ ਆ ਰਹੀ ਹੈ ।
ਭ
ਭੁੱਚੋ ਮੰਡੀ ਦੀ ਮਾਰਬਲ ਮਾਰਕੀਟ ਨੇੜੇ ਨੈਸ਼ਨਲ ਹਾਈਵੇਅ ਦੀ ਡਰੇਨ ਵਿਚ ਖੜ੍ਹਾ ਬਦਬੂਦਾਰ ਗੰਦਾ ਪਾਣੀ। ਤਸਵੀਰ: ਬਿੱਕਰ ਸਿੰਘ ਸਿੱਧੂ
08-09-2026
ਭੁੱਚੋ ਮੰਡੀ, 7 ਸਤੰਬਰ (ਬਿੱਕਰ ਸਿੰਘ ਸਿੱਧੂ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭੁੱਚੋ ਮਾਰਬਲ ਮਾਰਕੀਟ ਨੇੜੇ ਹਾਈਵੇ ਦੇ ਡਰੇਨ ਸਿਸਟਮ ’ਚ ਕਈ ਦਿਨਾਂ ਤੋਂ ਗੰਦਾ ਪਾਣੀ ਭਰਿਆ ਹੋਣ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਲਾਕੇ ਵਿਚ ਕੁਝ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਜਮ੍ਹਾਂ ਹੋਇਆ ਪਾਣੀ ਅਜੇ ਤੱਕ ਪੂਰੀ ਤਰ੍ਹਾਂ ਨਹੀਂ ਕੱਢਿਆ ਗਿਆ, ਜਿਸ ਕਾਰਨ ਡਰੇਨ ’ਚ ਪਾਣੀ ਸੜਨ ਲੱਗਾ ਹੈ ਅਤੇ ਉਸ ਵਿਚੋਂ ਬਦਬੂ ਵੀ ਆ ਰਹੀ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਖੜ੍ਹਾ ਗੰਦਾ ਪਾਣੀ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦੇ ਪੈਦਾ ਹੋਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਡੇਂਗੂ, ਮਲੇਰੀਆ ਸਮੇਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇੱਥੇ ਨੇੜੇ ਹੀ ਸੰਤ ਕਬੀਰ ਸਕੂਲ, ਆਦੇਸ਼ ਯੂਨੀਵਰਸਿਟੀ, ਕਈ ਕਾਲੋਨੀਆਂ ਅਤੇ ਵਪਾਰਕ ਅਦਾਰੇ ਹਨ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਅਤੇ ਬੱਚਿਆਂ ਦੀ ਆਵਾਜਾਈ ਰਹਿੰਦੀ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਸਮੱਸਿਆ ਸਾਹਮਣੇ ਆਉਣ ਦੇ ਬਾਵਜੂਦ ਸਬੰਧਤ ਪ੍ਰਸ਼ਾਸਨ ਅਤੇ ਹਾਈਵੇਅ ਪ੍ਰਬੰਧਕਾਂ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੇ ਦੱਸਿਆ ਕਿ ਪਾਣੀ ਜਮ੍ਹਾਂ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਡਰੇਨ ਦੀ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਇਹ ਸਮੱਸਿਆ ਵਾਰ-ਵਾਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਸਥਾਨਕ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇਅ ’ਤੇ ਵਾਹਨ ਚਾਲਕਾਂ ਕੋਲੋਂ ਭਾਰੀ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ, ਪਰ ਪਾਣੀ ਨਿਕਾਸੀ ਦੀ ਵਿਵਸਥਾ ਵੱਲ ਕੋੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਮੰਗ ਕੀਤੀ ਕਿ ਡਰੇਨ ਦੀ ਤੁਰੰਤ ਸਫ਼ਾਈ ਕਰਵਾ ਕੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ।