08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੀ. ਐਮ. ਸ੍ਰੀ ਸਰਕਾਰੀ ਸ. ਸ. ਸਕੂਲ ਭੁੱਚੋ ਮੰਡੀ (ਲੜਕੇ) ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਦੌਰੇ

ਭੁੱਚੋ ਮੰਡੀ, 7 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ. ਐਮ.

ਅਜੀਤ ਡੈਸਕ 08-09-2026
ਭੁੱਚੋ ਮੰਡੀ, 7 ਸਤੰਬਰ (ਬਿੱਕਰ ਸਿੰਘ ਸਿੱਧੂ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਲੋਂ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਗਿਆਨ, ਇਤਿਹਾਸਕ ਸਮਝ, ਰਚਨਾਤਮਕ ਸੋਚ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿੱਦਿਅਕ ਦੌਰੇ ਕਰਵਾਏ ਗਏ । ਨੌਵੀਂ ਜਮਾਤ ਦੇ ਹੁਸੈਨੀਵਾਲਾ ਬਾਰਡਰ ਦੇ ਇਕ ਰੋਜ਼ਾ ਵਿੱਦਿਅਕ ਦੌਰੇ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਸ੍ਰੀ ਗੰਜ ਸਾਹਿਬ, ਮੁੱਦਕੀ ਵਿਖੇ ਮੱਥਾ ਟੇਕ ਕੇ ਕੀਤੀ ਗਈ । ਇਸ ਉਪਰੰਤ ਗੁਰਦੁਆਰਾ ਜਾਮਨੀ ਸਾਹਿਬ, ਬਾਜੀਦਪੁਰ ਵਿਖੇ ਦਰਸ਼ਨ ਕੀਤੇ ਗਏ। ਇਸ ਤੋਂ ਬਾਅਦ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਅਤੇ ਮਿਊਜ਼ੀਅਮ ਦਾ ਦੌਰਾ ਕਰਕੇ ਵਿਦਿਆਰਥੀਆਂ ਨੇ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਅਤੇ 21 ਸਿੱਖ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀ ਬਾਰੇ ਜਾਣਕਾਰੀ ਹਾਸਲ ਕੀਤੀ । ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਬੀ.ਐਸ.ਐਫ. ਦਾ ਬੀਟਿੰਗ ਰਿਟਰੀਟ ਸਮਾਰੋਹ ਵੀ ਦੇਖਿਆ । ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫਤਿਹਗੜ੍ਹ ਸਾਹਿਬ ਵਿਖੇ ਵਿੱਦਿਅਕ ਦੌਰੇ ਲਈ ਲਿਜਾਇਆ ਗਿਆ। ਇਸ ਤੋਂ ਇਲਾਵਾ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਚੰਡੀਗੜ੍ਹ ਦੇ ਪ੍ਰਸਿੱਧ ਰਾਕ ਗਾਰਡਨ ਵਿਖੇ ਵਿੱਦਿਅਕ ਦੌਰੇ ਲਈ ਲਿਜਾਇਆ ਗਿਆ। ਇਨ੍ਹਾਂ ਟੂਰਾਂ ’ਚ ਮੀਨਾਕਸ਼ੀ ਧਵਨ, ਸਰਬਜੀਤ ਕੌਰ, ਲਵਨੀਤ ਕੌਰ, ਪਿੰਕੀ, ਗੁਰਪ੍ਰੀਤ ਕੌਰ, ਰਜਨੀ ਬਾਲਾ, ਗੁਰਪ੍ਰੀਤ ਕੌਰ (ਸਮਾਜਿਕ ਸਿੱਖਿਆ), ਅਰਪਨਾ ਕੌਸ਼ਲ ਲੈਕਚਰਾਰ, ਰੇਨੂ ਸਿੰਗਲਾ ਲੈਕਚਰਾਰ, ਅਮਨਦੀਪ ਸਿੰਘ, ਮਨਦੀਪ ਸਿੰਘ ਅਤੇ ਗੁਰਪ੍ਰੀਤ ਕੌਰ (ਕੰਪਿਊਟਰ ਫੈਕਲਟੀ), ਗੁਰਮੇਲ ਸਿੰਘ, ਅਮਰਿੰਦਰ ਸਿੰਘ ਵਿਦਿਆਰਥੀਆਂ ਦੇ ਨਾਲ ਗਏ ।
ਪਿਛਲੀ ਖ਼ਬਰ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਪਿੰਡ ਬੱਲੋ ਵਿਖੇ ਅੰਡਰ-15 ਸਾਲ ਦੇ ਬੱਚਿਆਂ ਦਾ ਕ੍ਰਿਕਟ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।