08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੋਟਲੀ ਖੁਰਦ ’ਚ ਅਕਾਲੀ ਦਲ (ਬ) ਨੂੰ ਭਾਰੀ ਸਮਰਥਨ ਕਾਂਗਰਸ ਛੱਡ ਕੇ ਵਰਕਰ ਅਕਾਲੀ ਦਲ ’ ਚ ਹੋਏ ਸ਼ਾਮਿਲ

ਮੌੜ ਮੰਡੀ, 7 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਹਲਕਾ ਮੌੜ ਵਿਚ ਉਸ ਸਮੇਂ ਵੱਡਾ ਸਮਰਥਨ ਮਿਲਿਆ, ਜਦ ਪਿੰਡ ਕੋਟਲੀ ਖੁਰਦ ਵਿਖੇ ਦੋ ਦਰਜਨ ਦੇ ਕਰੀਬ ਪਰਿਵਾਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਗਏ । ਸਤਪਾਲ ਸਿੰਘ, ਭੀਮ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ, ਗੁਰਸੇਵਕ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ, ਮਹਿਮਾ ਸਿੰਘ, ਜੁਗਿੰਦਰ ਸਿੰਘ, ਕੁਲਵੰਤ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ, ਮਲਕੀਤ ਕੌਰ, ਵੀਰਪਾਲ ਕੌਰ ਪਰਮਜੀਤ ਕੌਰ, ਅਮਨ ਕੌਰ ਆਦਿ ਸਮੇਤ ਹੋਰ ਕਈ ਪਰਿਵਾਰਾਂ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਸਿਰਪਾਓ ਦੇ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਕੀਤਾ।

ਅਜੀਤ ਡੈਸਕ 08-09-2026
ਮੌੜ ਮੰਡੀ, 7 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਹਲਕਾ ਮੌੜ ਵਿਚ ਉਸ ਸਮੇਂ ਵੱਡਾ ਸਮਰਥਨ ਮਿਲਿਆ, ਜਦ ਪਿੰਡ ਕੋਟਲੀ ਖੁਰਦ ਵਿਖੇ ਦੋ ਦਰਜਨ ਦੇ ਕਰੀਬ ਪਰਿਵਾਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਗਏ । ਸਤਪਾਲ ਸਿੰਘ, ਭੀਮ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ, ਗੁਰਸੇਵਕ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ, ਮਹਿਮਾ ਸਿੰਘ, ਜੁਗਿੰਦਰ ਸਿੰਘ, ਕੁਲਵੰਤ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ, ਮਲਕੀਤ ਕੌਰ, ਵੀਰਪਾਲ ਕੌਰ ਪਰਮਜੀਤ ਕੌਰ, ਅਮਨ ਕੌਰ ਆਦਿ ਸਮੇਤ ਹੋਰ ਕਈ ਪਰਿਵਾਰਾਂ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਨੇ ਸਿਰਪਾਓ ਦੇ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਕੀਤਾ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਜਦੋਂ ਜਦੋਂ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਆਈ ਹੈ ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ। 2017 ਤੋਂ ਹੁਣ ਤੱਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਤੇ ਸਿਰਫ ਰਾਜ ਹੀ ਕੀਤਾ ਹੈ ਪਰ ਸੂਬੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਦਾ ਸਾਥ ਦੇਣ। ਇਸ ਮੌਕੇ ਜਥੇਦਾਰ ਸਾਧੂ ਸਿੰਘ ਕੋਟਲੀ, ਜਗਸੀਰ ਸ਼ਰਮਾ ਕੋਟਲੀ, ਸੁਰਿੰਦਰ ਸਿੰਘ ਕੋਟਲੀ, ਮਹਿੰਗਾ ਸਿੰਘ, ਦਰਸ਼ਨ ਸਿੰਘ, ਮੇਵਾ ਸਿੰਘ ਪੰਚ, ਨਿਰਮਲ ਸਿੰਘ, ਲਾਭ ਸਿੰਘ, ਗੁਰਮੇਲ ਸਿੰਘ,ਸਤਨਾਮ ਸਿੰਘ, ਕਾਕਾ ਸਿੰਘ,ਸੁਖਪਾਲ ਕੌਰ ਪਿੰਡ ਪ੍ਰਧਾਨ, ਬਸੰਤ ਕੌਰ ਐੱਸ ਸੀ ਪ੍ਰਧਾਨ ਆਦਿ ਤੋਂ ਇਲਾਵਾ ਹਰਭਜਨ ਸਿੰਘ ਮਾਈਸਰਖਾਨਾ, ਜਗਸੀਰ ਸਿੰਘ ਬੁਰਜ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਜਗਸੀਰ ਸਿੰਘ ਕਮਾਲੂ ਆਦਿ ਵੀਂ ਹਾਜ਼ਰ ਸਨ
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਏ.ਆਈ. ਵਿਸ਼ੇ ’ਤੇ ਰਿਫ਼ਰੈਸ਼ਰ ਕੋਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।