08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਤੀਬਾੜੀ ਅਧਿਕਾਰੀਆਂ ਵਲੋਂ ਕੀਤਾ ਗਿਆ ਨਰਮੇ ਦੇ ਖੇਤਾਂ ਦਾ ਦੌਰਾ

ਬਠਿੰਡਾ, 7 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤਪਾਲ ਕੌਰ ਅਤੇ ਜ਼ਿਲ੍ਹਾ ਟਰੇਨਿੰਗ ਅਫ਼ਸਰ ਪ੍ਰਭਜੋਤ ਕੌਰ ਵਲੋਂ ਖੇਤੀਬਾੜੀ ਵਿਭਾਗ ਦੀ ਟੀਮ ਸਮੇਤ ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ਵਿਚ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਖੇਤਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਮੰਤਵ ਫ਼ਸਲ ਦੀ ਮੌਜੂਦਾ ਸਥਿਤੀ ਦਾ ਨਿਰੀਖਣ ਕਰਨਾ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹੋਰ ਬੀਮਾਰੀਆਂ/ਕੀੜਿਆਂ ਦੇ ਹਮਲੇ ਤੋਂ ਬਚਾਅ ਲਈ ਤਕਨੀਕੀ ਜਾਣਕਾਰੀ ਦੇਣਾ ਸੀ।

ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤਪਾਲ ਕੌਰ ਅਤੇ ਜ਼ਿਲ੍ਹਾ ਟਰੇਨਿੰਗ ਅਫ਼ਸਰ ਪ੍ਰਭਜੋਤ ਕੌਰ ਵਲੋਂ ਖੇਤੀਬਾੜੀ ਵਿਭਾਗ ਦੀ ਟੀਮ ਸਮੇਤ ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ਵਿਚ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਖੇਤਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਮੰਤਵ ਫ਼ਸਲ ਦੀ ਮੌਜੂਦਾ ਸਥਿਤੀ ਦਾ ਨਿਰੀਖਣ ਕਰਨਾ ਅਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹੋਰ ਬੀਮਾਰੀਆਂ/ਕੀੜਿਆਂ ਦੇ ਹਮਲੇ ਤੋਂ ਬਚਾਅ ਲਈ ਤਕਨੀਕੀ ਜਾਣਕਾਰੀ ਦੇਣਾ ਸੀ। ਨਿਰੀਖਣ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਫ਼ਸਲ ਉਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਕਿਸਾਨ ਭਗਵਾਨ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਗਹਿਰੀ ਬੁੱਟਰ ਦੇ ਖੇਤ ਦਾ ਦੌਰਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਨਰਮੇ ਦੀ ਪਹਿਲੀ ਚੁਗਾਈ ਕੀਤੀ ਜਾ ਚੁੱਕੀ ਹੈ, ਜਿਸ ਦਾ ਔਸਤਨ ਝਾੜ 6-7 ਮਣ ਪ੍ਰਤੀ ਏਕੜ ਨਿਕਲਿਆ ਹੈ ਅਤੇ ਕਿਸਾਨ ਅੰਮ੍ਰਿਤਪਾਲ ਸਿੰਘ ਪਿੰਡ ਗਹਿਰੀ ਬੁੱਟਰ ਨੇ ਦੇਸੀ ਕਪਾਹ ਕਿਸਮ ਪੀ.ਬੀ.ਡੀ.88 ਦੀ ਬਿਜਾਈ ਕੀਤੀ ਗਈ ਸੀ। ਜਿਸਦਾ ਪਹਿਲੀ ਚੁਗਾਈ ਦਾ ਝਾੜ ਵੀ ਬਹੁਤ ਚੰਗਾ ਰਿਹਾ ਹੈ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਨਿਯਮਿਤ ਨਿਗਰਾਨੀ ਕਰਦਿਆਂ ਉਹ ਰੋਜ਼ਾਨਾ ਸਵੇਰੇ ਜਾਂ ਸ਼ਾਮ ਵੇਲੇ ਆਪਣੇ ਨਰਮੇ ਦੇ ਖੇਤਾਂ ਦਾ ਜਾ ਇਜ਼ਾ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਦੀ ਸੂਰਤ ਵਿਚ ਖੇਤੀ ਮਾਹਰਾਂ ਨਾਲ ਰਾਬਤਾ ਕਰਨ ਤੋਂ ਇਲਾਵਾ ਤੁਰੰਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਹਲਕਾ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਦੌਰਾਨ ਬਲਾਕ ਸੰਗਤ ਦੇ ਖੇਤੀਬਾੜੀ ਅਫਸਰ, ਮਨੋਜ ਕੁਮਾਰ ਤੇ ਉਨ੍ਹਾਂ ਦੀ ਟੀਮ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਰਾਮਨਿਵਾਸ ਦੇ ਨੌਜਵਾਨਾਂ ਨੇ ਦਿੱਤਾ ਅਕਾਲੀ ਦਲ (ਬ) ਨੂੰ ਸਮਰਥਨ ਅਗਲੀ ਖ਼ਬਰ ਗਤਕਾ ਚੈਂਪੀਅਨਸ਼ਿਪ ’ਚ ਮੀਰੀ ਪੀਰੀ ਗਤਕਾ ਅਖਾੜਾ ਗਿੱਲ ਕਲਾਂ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।