9 ਸਤੰਬਰ ਨੂੰ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਨ ’ਤੇ ਪਹੁੰਚਣ ਦਾ ਸੱਦਾ
ਸੰਗਤ ਮੰਡੀ, 7 ਸਤੰਬਰ (ਸੁਖਤੇਜ ਧਾਲੀਵਾਲ): ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ’ਤੇ ਨੌਜਵਾਨਾਂ ਨੂੰ ਪਹੁੰਚਣ ਲਈ ਸੱਦਾ ਦਿੱਤਾ ਗਿਆ। ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਇਕੱਤਰ ਹੋਏ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ 9 ਸਤੰਬਰ ਨੂੰ ਪਿੰਡ ਤਲਵੰਡੀ ਸਲੇਮ ਵਿਖੇ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਣ ਵਾਲੇ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਨੌਜਵਾਨਾਂ ਵਲੋਂ ਹਾਜ਼ਰੀ ਭਰੀ ਜਾਵੇਗੀ।
ਅਜੀਤ ਡੈਸਕ
08-09-2026