09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੌੜ ਮੰਡੀ ਵਿਖੇ ਪੰਜਾਬ ਰਾਜ ਮਹਿਲਾ ਆਯੋਗ ਦੀ ਲੋਕ ਅਦਾਲਤ ’ਚ ਮਾਮਲਿਆਂ ਦੀ ਸੁਣਵਾਈ ਕਰਦੇ ਹੋਏ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ। ਮੌੜ ਵਿਖੇ ਮਹਿਲਾਵਾਂ ਲਈ ਲਗਾਈ ਗਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ- ਰਾਜ ਲਾਲੀ ਗਿੱਲ

ਮੌੜ ਮੰਡੀ, 8 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਵਲੋਂ ਮਹਿਲਾਵਾਂ ਨਾਲ ਸਬੰਧਿਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ ਲਗਾਈ ਗਈ ਲੋਕ ਅਦਾਲਤ ਨੂੰ ਭਰਵਾਂ ਹੁੰਗਾਰਾ ਮਿਲਿਆ । ਐੱਸ.

125 ਕੇਸ ਹੋਏ ਪ੍ਰਾਪਤ, 60 ਫ਼ੀਸਦੀ ਦਾ ਨਿਬੇੜਾ ਮੌਕੇ ’ਤੇ ਕੀਤਾ ਗਿਆ 09-09-2026
ਮੌੜ ਮੰਡੀ, 8 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਵਲੋਂ ਮਹਿਲਾਵਾਂ ਨਾਲ ਸਬੰਧਿਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ ਲਗਾਈ ਗਈ ਲੋਕ ਅਦਾਲਤ ਨੂੰ ਭਰਵਾਂ ਹੁੰਗਾਰਾ ਮਿਲਿਆ । ਐੱਸ.ਡੀ.ਐਮ ਦਫ਼ਤਰ ਮੌੜ ਵਿਖੇ ਲਗਾਈ ਗਈ ਇਸ ਵਿਸ਼ੇਸ਼ ਲੋਕ ਅਦਾਲਤ ਵਿਚ ਮਹਿਲਾਵਾਂ ਨਾਲ ਸਬੰਧਿਤ ਵਿਆਹ/ਸ਼ਾਦੀਆਂ ਦੇ ਕੇਸਾਂ ਤੋਂ ਇਲਾਵਾ ਹੋਰਨਾਂ ਝਗੜਿਆਂ ਨਾਲ ਸਬੰਧਿਤ 125 ਕੇਸ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 60 ਫ਼ੀਸਦੀ ਦਾ ਨਿਪਟਾਰਾ ਮੌਕੇ ’ਤੇ ਹੀ ਕਰ ਦਿੱਤਾ ਗਿਆ। ਇਸ ਮੌਕੇ ਚੇਅਰਪਰਸਨ ਮੈਡਮ ਗਿੱਲ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਮਕਸਦ ਮਹਿਲਾਵਾਂ ਨਾਲ ਸਬੰਧਿਤ ਝਗੜਿਆਂ ਅਤੇ ਵੱਖ-ਵੱਖ ਮਾਮਲਿਆਂ ਦਾ ਤੁਰੰਤ ਅਤੇ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਆਪਣੀਆਂ ਸਮੱਸਿਆਵਾਂ ਅਤੇ ਉਨ੍ਹਾਂ ਨਾਲ ਹੁੰਦੇ ਸ਼ੋਸ਼ਣ ਸੰਬੰਧੀ ਜਾਣਕਾਰੀ ਦੇਣ ’ਚ ਆਪਣੇ ਆਪ ਨੂੰ ਅਸਮਰਥ ਮਹਿਸੂਸ ਕਰਦੀਆਂ ਹਨ । ਇਸ ਕਰਕੇ ਕਮਿਸ਼ਨ ਆਪ ਖ਼ੁਦ ਚੱਲ ਕੇ ਉਨ੍ਹਾਂ ਤੱਕ ਪਹੁੰਚਿਆ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਸ ਦਾ ਹੱਲ ਕੱਢਿਆ ਜਾਵੇ । ਇਸ ਉਪਰਾਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਮਸਲੇ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਅਤੇ ਉਨ੍ਹਾਂ ਦੇ ਹੱਲ ਲਈ ਉਚਿੱਤ ਸਹਾਇਤਾ ਪ੍ਰਾਪਤ ਕਰਨ ਦਾ ਮੌਕਾ ਮਿਲਿਆ । ਮੈਡਮ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਮਹਿਲਾ-ਸੰਬੰਧੀ ਮਸਲਾ ਜਾਂ ਵਿਵਾਦ ਹੈ, ਤਾਂ ਉਹ ਕਮਿਸ਼ਨ ਤੱਕ ਆਪਣੀ ਪਹੁੰਚ ਜ਼ਰੂਰ ਕਰਨ । ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸ਼ਨ ਰੁਪਿੰਦਰ ਕੌਰ ਗਿੱਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਰਾਜ ’ਚ ਟੀ. ਬੀ. ਸਕਰੀਨਿੰਗ ਕੈਂਪ ਦੌਰਾਨ 40 ਵਿਅਕਤੀਆਂ ਦੀ ਜਾਂਚ ਅਗਲੀ ਖ਼ਬਰ ਸ਼ਹੀਦ ਫੌਜੀ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।