ਪੰਜਾਬ ਮਹਿਲਾ ਕਮਿਸ਼ਨ ਵਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ- ਰਾਜ ਲਾਲੀ ਗਿੱਲ
ਬਠਿੰਡਾ, 8 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਮਹਿਲਾ ਕਮਿਸ਼ਨ ਵਲੋਂ ਅੱਜ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ । ਇਹ ਸੂਬੇ ’ਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਜਾ ਰਹੀ ਮੈਰਾਥਨ ਹੈ, ਜਿਸ ਦਾ ਮੁੱਖ ਮੰਤਵ ਗੁਣਵੱਤਾ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ ।
ਬਠਿੰਡਾ, 8 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਮਹਿਲਾ ਕਮਿਸ਼ਨ ਵਲੋਂ ਅੱਜ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ । ਇਹ ਸੂਬੇ ’ਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਜਾ ਰਹੀ ਮੈਰਾਥਨ ਹੈ, ਜਿਸ ਦਾ ਮੁੱਖ ਮੰਤਵ ਗੁਣਵੱਤਾ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ । ਇਹ ਜਾਣਕਾਰੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਇਹ ਮੈਰਾਥਨ ਮੌੜ ਮੰਡੀ ਦੀ ਦਾਣਾ ਮੰਡੀ ਵਿਖੇ 9 ਸਤੰਬਰ ਨੂੰ ਸਵੇਰੇ 6:30 ਵਜੇ 2.5 ਕਿਲੋਮੀਟਰ ਲੰਬੀ ਮੈਰਾਥਨ ਕਰਵਾਈ ਜਾਵੇਗੀ, ਜਿਸ ਵਿਚ ਹਰ ਉਮਰ ਵਰਗ ਦੀਆਂ ਮਹਿਲਾਵਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਵਿਚ ਸਿਰਫ਼ ਮਹਿਲਾਵਾਂ ਹੀ ਨਹੀਂ, ਸਗੋਂ ਪਿਤਾ, ਭਰਾ ਅਤੇ ਪਤੀ ਦੇ ਰੂਪ ਵਿਚ ਪੁਰਸ਼ ਵੀ ਮਹਿਲਾਵਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਇਸ ਦਾ ਹਿੱਸਾ ਬਣਨਗੇ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਇਹ ਮੈਰਾਥਨ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।