10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

‘ਖੇਡਾਂ ਵਤਨ ਪੰਜਾਬ ਦੀਆਂ’ ’ਚ 14 ਤੋਂ ਛੋਟਾ ਤੇ 70 ਤੋਂ ਵੱਧ ਉਮਰ ਦਾ ਪੰਜਾਬੀ ਭਾਗ ਲੈ ਸਕਦਾ ਖਿਡਾਰੀ: ਡੀ.ਸੀ.

ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਵਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ। 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੀ ਇਨ੍ਹਾਂ ਖੇਡਾਂ ਵਿਚ ਖਿਡਾਰੀ ਵਜੋਂ ਹਿੱਸਾ ਲੈ ਸਕਦੇ ਹਨ।

‘ਖੇਡਾਂ ਵਤਨ ਪੰਜਾਬ ਦੀਆਂ’ ਸੰਬੰਧੀ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਡੀ.ਸੀ. ਬਠਿੰਡਾ। ਤਸਵੀਰ : ਲਵਲੀ 10-09-2026
ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਵਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ। 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੀ ਇਨ੍ਹਾਂ ਖੇਡਾਂ ਵਿਚ ਖਿਡਾਰੀ ਵਜੋਂ ਹਿੱਸਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਖੇਡਾਂ ਸੰਬੰਧੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਦੀ ਪ੍ਰਕਿਰਿਆ ਆਸਾਨ ਹੈ। ਚਾਹਵਾਨ ਖਿਡਾਰੀ ਪੰਜਾਬ ਖੇਡ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਲਈ ਖਿਡਾਰੀ ਦਾ ਨਾਮ, ਆਧਾਰ ਨੰਬਰ ਅਤੇ ਖੇਡ ਸੰਬੰਧੀ ਵੇਰਵੇ ਦਰਜ ਕਰਨੇ ਹੋਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਸਤੰਬਰ ਨੂੰ ਬਠਿੰਡਾ ਤੋਂ ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ ਸੀ, ਜਦਕਿ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ। ਡੀ.ਸੀ. ਨੇ ਦੱਸਿਆ ਕਿ ਇਸ ਵਾਰ 9 ਉਮਰ ਵਰਗਾਂ ਵਿਚ 38 ਖੇਡਾਂ, ਇਕ ਪ੍ਰਦਰਸ਼ਨੀ ਖੇਡ ਟੈਨਿਸ ਬਾਲ ਕ੍ਰਿਕਟ ਅਤੇ 4 ਪੈਰਾ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ। 9 ਉਮਰ ਵਰਗਾਂ ਵਿਚ ਅੰਡਰ-14, ਅੰਡਰ-17, ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉਪਰ ਦੇ ਵਰਗ ਸ਼ਾਮਿਲ ਹਨ । ਬਲਾਕ ਪੱਧਰੀ ਮੁਕਾਬਲੇ 18 ਸਤੰਬਰ ਤੱਕ ਚੱਲਣਗੇ, ਜਿਨ੍ਹਾਂ ਵਿਚ ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਹੋਣਗੇ। ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਤੱਕ ਹੋਣਗੇ। ਇੱਥੇ ਬਲਾਕ ਪੱਧਰ ਦੀਆਂ 7 ਖੇਡਾਂ ਤੋਂ ਇਲਾਵਾ 21 ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਕੁਲ 28 ਖੇਡਾਂ ਹੋਣਗੀਆਂ, ਜਿਨ੍ਹਾਂ ਵਿਚ ਹਾਕੀ, ਬੈਡਮਿੰਟਨ, ਬਾਸਕਿਟਬਾਲ, ਮੁੱਕੇਬਾਜ਼ੀ, ਜੂਡੋ, ਗੱਤਕਾ, ਰੈਸਲਿੰਗ, ਸਵੀਮਿੰਗ, ਚੈੱਸ, ਸ਼ੂਟਿੰਗ, ਟੇਬਲ ਟੈਨਿਸ, ਆਰਚਰੀ ਸਮੇਤ ਹੋਰ ਖੇਡਾਂ ਸ਼ਾਮਿਲ ਹਨ। ਇਸ ਮੌਕੇ ਹਲਕਾ ਇੰਚਾਰਜ ਬਠਿੰਡਾ ਦਿਹਾਤੀ ਗੋਪਾਲ ਸਿੰਘ ਕੋਟਫੱਤਾ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਸਮੇਤ ਵੱਖ-ਵੱਖ ਖੇਡ ਐਸੋਸੀਏਸ਼ਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ੀਆ ਕੱਪ: ਭਾਰਤ ਤੇ ਬੰਗਲਾਦੇਸ਼ ਵਿਚਾਲੇ ਪਹਿਲਾ ਸੈਮੀਫਾਈਨਲ ਅੱਜ ਅਗਲੀ ਖ਼ਬਰ ਕਿਸਾਨ ਪੰਚਾਇਤ ’ਚ ਜਾਣ ਤੋਂ ਰੋਕਣ ਲਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਡੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।