13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਅਤੇ ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਬਾਬਾ ਫਰੀਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਵਲੋਂ ਬਾਬਾ ਜੀਵਨ ਸਿੰਘ ਵੈੱਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ਸੰਥਿਆ ਦੇ ਕੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲਾਉਣ ਵਾਲੇ ਬਾਬਾ ਹਜੂਰਾ ਸਿੰਘ ਜੀ ਖਿਆਲੀ ਵਾਲਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਉੱਪਰ ਜਾਣਕਾਰੀ ਦਿੱਤੀ।

ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਅਤੇ ਰੰਘਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਬਾਬਾ ਫਰੀਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਵਲੋਂ ਬਾਬਾ ਜੀਵਨ ਸਿੰਘ ਵੈੱਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ਸੰਥਿਆ ਦੇ ਕੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲਾਉਣ ਵਾਲੇ ਬਾਬਾ ਹਜੂਰਾ ਸਿੰਘ ਜੀ ਖਿਆਲੀ ਵਾਲਾ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਉੱਪਰ ਜਾਣਕਾਰੀ ਦਿੱਤੀ। ਇਸ ਮੌਕੇ ਉੱਘੇ ਕਥਾਵਾਚਕ ਹਮੀਦੀ ਵਾਲੇ ਭੈਣ ਗਗਨਦੀਪ ਕੌਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਬਾਬਾ ਜੀਵਨ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਪੰਥ ਲਈ ਕੀਤੀਆਂ ਕੁਰਬਾਨੀਆਂ ਦਾ ਇਤਿਹਾਸ ਸੁਣਾਇਆ ਗਿਆ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਪਹਿਲੇ ਅਜਿਹੇ ਸਿੱਖ ਹਨ, ਜਿਨ੍ਹਾਂ ਦਾ ਜਨਮ ਮੌਕੇ ਨਾਮ ਭਾਈ ਜੈਤਾ ਜੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਰੱਖਿਆ ਜਦ ਕਿ ਬਾਬਾ ਜੀਵਨ ਸਿੰਘ ਨਾਮ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਅੰਮ੍ਰਿਤਪਾਨ ਕਰਵਾ ਕੇ ਰੱਖਿਆ। ਉਨ੍ਹਾਂ ਦੱਸਿਆ ਕਿ ਗੁਰੂ ਕਾ ਬੇਟਾ ਹੋਣ ਦਾ ਖ਼ਿਤਾਬ ਕੋਈ ਛੋਟੀ ਗੱਲ ਨਹੀਂ ਹੈ ਇਸ ਭੇਦ ਨੂੰ ਹਰ ਕੋਈ ਨਹੀਂ ਸਮਝ ਸਕਦਾ, ਕਿਉਂਕਿ ਭਾਈ ਜੈਤਾ ਜੀ ਵਲੋਂ ਇੱਕ ਪਿਤਾ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਚੁੱਕਣ ਲਈ ਦੂਜੇ ਪਿਤਾ ਸਦਾ ਨੰਦ ਜੀ ਦਾ ਸੀਸ ਉੱਥੇ ਰੱਖਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਬਾਬਾ ਜੀਵਨ ਸਿੰਘ ਵੈੱਲਫ਼ੇਅਰ ਸੁਸਾਇਟੀ ਦੇ ਸੇਵਾਦਾਰ ਸੂਬੇਦਾਰ ਗਮਦੂਰ ਸਿੰਘ ਦੁਆਰਾ ਸਮੂਹ ਸੰਗਤਾਂ ਵਲੋਂ ਭੈਣ ਗਗਨਦੀਪ ਕੌਰ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸੁਖਰਾਜ ਸਿੰਘ ਤੁੰਗਵਾਲੀ ਦੁਆਰਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਸੰਪੰਨ, 12 ਘੰਟੇ ਚੱਲੀ ਵੋਟਾਂ ਦੀ ਗਿਣਤੀ ਅਗਲੀ ਖ਼ਬਰ ਰੇਲ ਇੰਜਣ ਹੇਠ ਆਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।