13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਇਕ ਕਿੱਲੋ ਤੋਂ ਵੱਧ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ ਟੇਲਰ ਮਾਸਟਰ ਗ੍ਰਿਫ਼ਤਾਰ

ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਇਕ ਟੇਲਰ ਮਾਸਟਰ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਮੋਟੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਸਬੰਧੀ ਇੱਥੇ ਡੀ.

ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਇਕ ਟੇਲਰ ਮਾਸਟਰ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਮੋਟੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਸਬੰਧੀ ਇੱਥੇ ਡੀ.ਐਸ.ਪੀ. (ਸਿਟੀ-1) ਅੰਮ੍ਰਿਤਪਾਲ ਸਿੰਘ ਭਾਟੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਜਦੋਂ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਪਾਰਟੀ ਵਲੋਂ ਸਥਾਨਕ ਬਾਦਲ ਰੋਡ ‘ਤੇ ਸ਼ੱਕੀ ਵਿਅਕਤੀਆਂ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਪੁਲ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਦੇ ਆਧਾਰ ’ਤੇ ਉਸ ਨੂੰ ਪੁਲਿਸ ਪਾਰਟੀ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ। ਡੀ.ਐਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਨਜਿੰਦਰ ਸਿੰਘ ਵਾਸੀ ਹੰਸ ਨਗਰ ਬਠਿੰਡਾ ਵਜੋਂ ਹੋਈ, ਜਿਸ ਦੇ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀ ਕਿੱਤੇ ਵਜੋਂ ਟੇਲਰ ਮਾਸਟਰ ਹੈ, ਜੋ ਪਹਿਲਾਂ ਆਪ ਨਸ਼ੇ ਦੀ ਲਤ ਦਾ ਸ਼ਿਕਾਰ ਹੋਇਆ ਤੇ ਫੇਰ ਪੈਸੇ ਦੇ ਲਾਲਚ ਵਿਚ ਪੈ ਕੇ ਨਸ਼ਾ ਵੇਚਣ ਦੇ ਰਾਹ ਪੈ ਗਿਆ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਦੇ ਮਾਮਲੇ ’ਤੇ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਸੰਪੰਨ, 12 ਘੰਟੇ ਚੱਲੀ ਵੋਟਾਂ ਦੀ ਗਿਣਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।