13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਿਸਾਨਾਂ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ

ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਸਮੂਹ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ।

ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਸਮੂਹ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ । ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਅੱਜ ਜਾਰੀ ਕੀਤੇ ਗਏ ਬਿਆਨ ’ਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸੰਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ । ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾ ਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ।
ਪਿਛਲੀ ਖ਼ਬਰ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਵੋਟ ਦੇ ਅਧਿਕਾਰ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਬਿਜਲੀ ਸਪਲਾਈ ਦੀ ਸਮੱਸਿਆ ਤੋਂ ਸਤਾਏ ਆਕਲੀਆ ਕਲਾਂ ਤੇ ਆਕਲੀਆ ਖ਼ੁਰਦ ਦੇ ਸੈਂਕੜੇ ਕਿਸਾਨਾਂ ਵਲੋਂ ਪਾਵਰਕਾਮ ਦਫ਼ਤਰ ਅੱਗੇ ਧਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।