13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

- ਬਠਿੰਡਾ ਅਪਰਾਧਨਾਮਾ- ਵੱਖ-ਵੱਖ ਥਾਵਾਂ ਤੋਂ 6 ਨਸ਼ਾ ਤਸ਼ਕਰ ਕਾਬੂ

ਬਠਿੰਡਾ, 12 ਸਤੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 19.

ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 19.4 ਗ੍ਰਾਮ ਹੈਰੋਇਨ ਅਤੇ 275 ਨਸ਼ੀਲੇ ਕੈਪਸ਼ੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਪਾਰਟੀ ਵਲੋਂ ਭੁੱਚੋ ਖ਼ੁਰਦ ਪਾਸੋ 2 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਲਵਜੀਤ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ ਹੈ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਭਾਗੂ ਰੋਡ ਬਠਿੰਡਾ ਪਾਸੋਂ ਜੀਵਨ ਸਿੰਘ ਵਾਸੀ ਬੇਅੰਤ ਨਗਰ ਬਠਿੰਡਾ ਨੂੰ 8.4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਕੌਰ ਸਿੰਘ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਵਲੋਂ ਰਹਿਣ ਵਸੇਬਾ ਮਾਲ ਗੁਦਾਮ ਰੋਡ ਪਾਸੋਂ ਗੁਰਪ੍ਰੀਤ ਸਿੰਘ ਵਾਸੀ ਕਾਨਗੜ੍ਹ ਜ਼ਿਲ੍ਹਾ ਮਾਨਸਾ ਨੂੰ 150 ਨਸ਼ੀਲੇ ਕੈਪਸ਼ੂਲ ਪ੍ਰੈਗਾਵਲੈਨ ਸਣੇ ਕਾਬੂ ਕੀਤਾ ਗਿਆ। ਜਿਸ ਨੂੰ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸੀ ਪੁਲਿਸ ਅਧਿਕਾਰੀ ਅਮਰੀਕ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਵਲੋਂ ਸੁਰਖਪੀਰ ਰੋਡ ਬਠਿੰਡਾ ਪਾਸੋਂ ਮਨਪ੍ਰੀਤ ਸਿੰਘ ਵਾਸੀ ਹੰਸ ਨਗਰ ਨੂੰ 120 ਨਸ਼ੀਲੇ ਕੈਪਸ਼ੂਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਚੌਥੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਜਲੌਰ ਸਿੰਘ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਟਰਾਂਸਪੋਰਟ ਨਗਰ ਬਠਿੰਡਾ ਪਾਸੋਂ ਬਿੰਦਰ ਸਿੰਘ ਵਾਸੀ ਗੁਰੂ ਨਾਨਕ ਬਠਿੰਡਾ ਨੂੰ 50 ਨਸ਼ੀਲੇ ਕੈਪਸ਼ੂਲ ਸਣੇ ਕਾਬੂ ਕਰ ਲਿਆ ਗਿਆ ਹੈ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮ ਸੰਘਰਸ਼ਾਂ ‘ਚ ਭਰਵੀਂ ਸ਼ਮੂਲੀਅਤ ਦਾ ਐਲਾਨ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਹਸਪਤਾਲ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।