13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਠਿੰਡਾ ਵਿਖੇ ਚੱਕਾ ਜਾਮ ਸੰਬੰਧੀ ਐਲਾਨ ਕਰਨ ਸਮੇਂ ਪੀ.ਆਰ.ਟੀ.ਸੀ. ਕੱਚੇ ਕਾਮੇ। ਪੀ.ਆਰ.ਟੀ.ਸੀ. ਕੱਚੇ ਕਾਮਿਆਂ ਵਲੋ 22 ਸਤੰਬਰ ਨੂੰ ਮੁਕੰਮਲ ਚੱਕਾ ਜਾਮ ਦੀ ਚੇਤਾਵਨੀ

ਬਠਿੰਡਾ, 12 ਸਤੰਬਰ (ਪ. ਪ.)

ਪੰਜਾਬ ਸਰਕਾਰ ਨਾਲ ਕਰੀਬ 80 ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਨਹੀਂ ਹੋਇਆ ਹੱਲ : ਭੁੱਲਰ 13-09-2026
ਬਠਿੰਡਾ, 12 ਸਤੰਬਰ (ਪ. ਪ.)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਆਪਣੇ ਮੰਗਾਂ ਨੂੰ ਲੈ ਕੇ 22 ਸਤੰਬਰ ਨੂੰ ਮੁਕੰਮਲ ਚੱਕਾ ਜਾਮ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਮੌਕੇ ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਲਗਭਗ 80 ਮੀਟਿੰਗਾਂ ਹੋਣ ਦੇ ਬਾਵਜੂਦ ਕੱਚੇ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਸਰਕਾਰ ਵਲੋਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਸੰਘਰਸ਼ ਮੁਲਤਵੀ ਕਰਵਾਇਆ ਗਿਆ, ਪਰ ਹੁਣ ਤੱਕ ਭਰੋਸਿਆਂ ਤੋਂ ਇਲਾਵਾ ਮੁਲਾਜ਼ਮਾਂ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮਾਂ ਦੀ ਕਥਿਤ ਲੁੱਟ, ਜੀ.ਐੱਸ.ਟੀ. ਅਤੇ ਕਮਿਸ਼ਨ ਦੇ ਨਾਂ ’ਤੇ ਹੋ ਰਹੀ ਕਟੌਤੀ ਅਤੇ ਹੋਰ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਸਬੰਧੀ ਸਰਕਾਰ ਨੂੰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ। ਭੁੱਲਰ ਨੇ ਦੋਸ਼ ਲਾਇਆ ਕਿ ਕਈ ਮੁਲਾਜ਼ਮਾਂ ਦਾ ਈ.ਪੀ.ਐੱਫ. ਅਤੇ ਈ.ਐੱਸ.ਆਈ. ਵੀ ਸਮੇਂ ਸਿਰ ਜਮਾਂ ਨਹੀਂ ਕਰਵਾਇਆ ਜਾ ਰਿਹਾ ਅਤੇ ਠੇਕੇਦਾਰੀ ਸਿਸਟਮ ਤਹਿਤ ਭਰਤੀ ਦੌਰਾਨ ਕਥਿਤ ਰਿਸ਼ਵਤਖ਼ੋਰੀ ਸਬੰਧੀ ਵੀ ਸਬੂਤਾਂ ਸਮੇਤ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਬਲਕਾਰ ਸਿੰਘ ਗਿੱਲ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਸਤੰਬਰ ਤੋਂ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪੱਤਰਕਾਰ ਤਰਸੇਮ ਸਿੰਗਲਾ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਡੇਅਰੀ ਅਤੇ ਮਠਿਆਈ ਦੀਆਂ ਦੁਕਾਨਾਂ ’ਤੇ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।