13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗ੍ਰੇਟ ਡਿਸਕਵਰੀਅਨਜ਼ ਨੇ ਐਚ. ਆਈ. ਵੀ/ਏਡਜ਼ ਤੋਂ ਬਚਾਅ ਦਾ ਮਹੱਤਵ ਜਾਣਿਆ

ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਜ਼ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਐਚ. ਆਈ.

ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਖੇ ਐਚ.ਆਈ.ਵੀ ਤੋਂ ਬਚਾਅ ਬਾਰੇ ਵਿਦਿਆਰਥੀਆਂ ਨੁੰ ਜਾਗਰੂਕਤਾ ਸੈਮੀਨਾਰ ਦੌਰਾਨ ਜਾਣਕਾਰੀ ਦਿੰਦੇ ਮਾਹਿਰ। ਤਸਵੀਰ: ਸੁਖਪਾਲ ਸਿੰਘ ਸੁੱਖੀ 13-09-2026
ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਜ਼ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਐਚ.ਆਈ.ਵੀ/ਏਡਜ਼ ਜਾਗਰੂਕਤਾ ਸੈਮੀਨਾਰ ਦਾ ਸਫ਼ਲ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਐਚ.ਆਈ.ਵੀ/ਏਡਜ਼ ਦੇ ਕਾਰਨਾਂ, ਫੈਲਣ ਦੇ ਤਰੀਕਿਆਂ, ਬਚਾਅ ਦੇ ਉਪਾਵਾਂ ਅਤੇ ਇਸ ਨਾਲ ਜੁੜੀਆਂ ਸਮਾਜਿਕ ਭੁਲੇਖਿਆਂ (ਭਰਮਾਂ) ਪ੍ਰਤੀ ਜਾਗਰੂਕ ਕਰਨਾ ਸੀ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਭਰਪੂਰ ਵੀਡੀਓਜ਼ ਅਤੇ ਗਤੀਵਿਧੀਆਂ ਰਾਹੀਂ ਸੁਰੱਖਿਅਤ ਅਤੇ ਜ਼ਿੰਮੇਵਾਰ ਵਿਵਹਾਰ ਦੇ ਨਾਲ-ਨਾਲ ਸਮੇਂ ਸਿਰ ਡਾਕਟਰੀ ਸਲਾਹ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਐਚ.ਆਈ.ਵੀ/ ਏਡਜ਼ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਦੇ ਹੋਏ ਹਮੇਸ਼ਾ ਸੰਵੇਦਨਸ਼ੀਲਤਾ, ਸਤਿਕਾਰ ਅਤੇ ਇਨਸਾਨੀ ਦ੍ਰਿਸ਼ਟੀਕੋਣ ਨਾਲ ਵਿਵਹਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕਾਵਿਆ ਅਸੀਜਾ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿਚ ਕਿਹਾ ਕਿ ਐਚ.ਆਈ.ਵੀ/ਏਡਜ਼ ਪ੍ਰਤੀ ਸਹੀ ਜਾਣਕਾਰੀ ਅਤੇ ਜਾਗਰੂਕਤਾ ਹੀ ਇਸ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੈਗਿਆਨਿਕ ਤੱਥਾਂ ਨੂੰ ਸਮਝਦੇ ਹੋਏ ਸਿਹਤ ਪ੍ਰਤੀ ਸੁਚੇਤ, ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਨ ਅਤੇ ਸਿਹਤ ਸੰਬੰਧੀ ਭਰਮਾਂ ਨੂੰ ਦੂਰ ਕਰਕੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿਚ ਅਧਿਆਪਕਾਂ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੇ ਹੋਏ। ਉਨ੍ਹਾਂ ਦੇ ਵੱਖ-ਵੱਖ ਸਵਾਲਾਂ ਅਤੇ ਸ਼ੰਕਾਵਾਂ ਦਾ ਹੱਲ ਕੀਤਾ। ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਐਚ.ਆਈ.ਵੀ/ ਏਡਜ਼ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਕ ਸਿਹਤਮੰਦ ਤੇ ਜਾਗਰੂਕ ਜੀਵਨ ਸ਼ੈਲੀ ਅਪਣਾਉਣ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਲੋਕ ਮੋਰਚਾ ਪੰਜਾਬ ਵਲੋਂ ਮਹਿੰਗਾਈ ਲਈ ਜ਼ਿੰਮੇਵਾਰ ਲੋਕ ਮਾਰੂ ਨੀਤੀਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਅਗਲੀ ਖ਼ਬਰ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪੱਤਰਕਾਰ ਤਰਸੇਮ ਸਿੰਗਲਾ ਨਾਲ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।