15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਆਤਮ ਹੱਤਿਆ ਰੋਕਥਾਮ ਦਿਵਸ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਸੰਗਤ ਮੰਡੀ, 14 ਸਤੰਬਰ (ਸੁਖਤੇਜ ਧਾਲੀਵਾਲ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ.

ਅਜੀਤ ਡੈਸਕ 15-09-2026
ਸੰਗਤ ਮੰਡੀ, 14 ਸਤੰਬਰ (ਸੁਖਤੇਜ ਧਾਲੀਵਾਲ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਪਮਿਲ ਬਾਂਸਲ ਦੀ ਅਗਵਾਈ ਹੇਠ ਸਿਹਤ ਬਲਾਕ ਸੰਗਤ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿਹਤ ਕੇਂਦਰ ਕੋਟਬਖਤੂ ਦੀ ਸਿਹਤ ਕਰਮਚਾਰੀ ਵੀਰਪਾਲ ਕੌਰ ਅਤੇ ਸੀ.ਐਚ.ਓ. ਕਰਮਜੀਤ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਆਤਮ ਹੱਤਿਆ ਸਾਡੇ ਸਮਾਜ ਵਿਚ ਮਾਨਸਿਕ ਰੋਗਾਂ ਦੇ ਲਗਾਤਾਰ ਵਧਣ ਕਾਰਨ ਹੋ ਰਹੀਆਂ ਹਨ । ਜਿਸ ਦੇ ਮੱਦੇਨਜ਼ਰ ਸਰਕਾਰ ਵਲੋਂ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਟੈਲੀ ਮਾਨਸ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਧੀਨ ਅਸੀਂ ਟੋਲ ਫ਼ਰੀ ਨੰਬਰ 14416 ‘ਤੇ ਕਾਲ ਕਰਕੇ ਆਪਣੇ ਮਾਨਸਿਕ ਰੋਗਾਂ ਅਤੇ ਇਲਾਜ ਬਾਰੇ ਮੁਫ਼ਤ ਜਾਣਕਾਰੀ ਹਾਸਲ ਕਰ ਸਕਦੇ ਹਾਂ। ਇਸ ਮੌਕੇ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਅਤੇ ਮਲਕੀਤ ਕੌਰ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਆਤਮ ਹੱਤਿਆ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਮਾਨਸਿਕ ਤਣਾਅ, ਨਿਰਾਸ਼ਾ, ਇਕੱਲਾਪਣ, ਨਸ਼ੇ ਦੀ ਆਦਤ ਜਾਂ ਜੀਵਨ ਵਿਚ ਆਉਣ ਵਾਲੀਆਂ ਮੁਸ਼ਕਿਲ ਸਥਿਤੀਆਂ ਕਾਰਨ ਵਿਅਕਤੀ ਕਈ ਵਾਰ ਬਹੁਤ ਜ਼ਿਆਦਾ ਤਣਾਅ ਵਿਚ ਆ ਸਕਦਾ ਹੈ। ਅਜਿਹੇ ਸਮੇਂ ਉਸ ਨੂੰ ਇਕੱਲਾ ਛੱਡਣ ਦੀ ਬਜਾਏ ਉਸ ਦੀ ਗੱਲ ਧਿਆਨ ਨਾਲ ਸੁਣਨੀ ਅਤੇ ਉਸ ਨੂੰ ਭਾਵਨਾਤਮਕ ਸਹਾਰਾ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿਚ ਲਗਾਤਾਰ ਉਦਾਸੀ, ਨਿਰਾਸ਼ਾ, ਇਕੱਲੇ ਰਹਿਣ ਦੀ ਇੱਛਾ, ਬੇਚੈਨੀ, ਨੀਂਦ ਜਾਂ ਖਾਣ-ਪੀਣ ਵਿਚ ਵੱਡਾ ਬਦਲਾਅ ਜਾਂ ਜੀਵਨ ਪ੍ਰਤੀ ਨਿਰਾਸ਼ਾਜਨਕ ਵਿਚਾਰ ਨਜ਼ਰ ਆਉਣ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਸਿਹਤ ਮਾਹਿਰਾਂ ਦੀ ਮਦਦ ਲੈਣੀ ਚਾਹੀਦੀ ਹੈ। ਸਮੇਂ ਸਿਰ ਮਿਲਣ ਵਾਲੀ ਕਾਊਂਸਲਿੰਗ ਅਤੇ ਇਲਾਜ ਵਿਅਕਤੀ ਨੂੰ ਸੰਕਟ ਵਿਚੋਂ ਬਾਹਰ ਆਉਣ ਵਿਚ ਮਦਦ ਕਰ ਸਕਦਾ ਹੈ।
ਪਿਛਲੀ ਖ਼ਬਰ ‘ਆਪ’ ਸਰਕਾਰ ਪਾਵਰਕੱਟਾਂ ਦੀ ਸਰਕਾਰ ਬਣੀ- ਦਿਉਣ ਅਗਲੀ ਖ਼ਬਰ ਵਪਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਮਾਰਕੀਟ ਕਮੇਟੀ ਸਕੱਤਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।