16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦੋ ਲੋਕ ਮੋਟਰਸਾਈਕਲ ਅਤੇ 38.32 ਗ੍ਰਾਮ ਹੈਰੋਇਨ ਸਮੇਤ ਕਾਬੂ

ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਇੱਕ ਔਰਤ ਸਮੇਤ ਇੱਕ ਵਿਅਕਤੀ ਨੂੰ ਪਿੰਡ ਨਸੀਬਪੁਰਾ ਤੋਂ ਮੋਟਰਸਾਈਕਲ ‘ਤੇ 38. 32 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਅਜੀਤ ਡੈਸਕ 16-09-2026
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਇੱਕ ਔਰਤ ਸਮੇਤ ਇੱਕ ਵਿਅਕਤੀ ਨੂੰ ਪਿੰਡ ਨਸੀਬਪੁਰਾ ਤੋਂ ਮੋਟਰਸਾਈਕਲ ‘ਤੇ 38.32 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ । ਮੁਹੱਈਆ ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਅਤੇ ਜਸਜੋਤ ਸਿੰਘ ਡੀ.ਐਸ.ਪੀ. ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ ’ਤੇ ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਮੁਖੀ ਅਮਰੀਕ ਸਿੰਘ ਦੀ ਅਗਵਾਈ ਵਿਚ ਐਸ.ਆਈ ਰਾਣੀ ਕੌਰ ਪੁਲਿਸ ਪਾਰਟੀ ਸਮੇਤ ਤਲਵੰਡੀ ਸਾਬੋ-ਬਠਿੰਡਾ ਰੋਡ ਤੋਂ ਨਸੀਬਪੁਰਾ ਪਿੰਡ ਵੱਲ ਲਿੰਕ ਰੋਡ ‘ਤੇ ਗਸ਼ਤ ਕਰ ਰਹੇ ਸਨ ਤਾਂ ਮੋਟਰ-ਸਾਈਕਲ ‘ਤੇ ਆ ਰਹੇ ਇਕ ਵਿਅਕਤੀ ਅਤੇ ਔਰਤਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 38.32 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਟੀਮ ਨੇ ਹੈਰੋਇਨ ਅਤੇ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਕੇ ਦੋਵੇਂ ਕਥਿਤ ਦੋਸ਼ੀਆਂ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਛਾਣ ਗਗਨਦੀਪ ਕੌਰ ਪਤਨੀ ਭਗਵੰਤ ਸਿੰਘ ਅਤੇ ਸੁਖਮੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਨ ਨਸੀਬਪੁਰਾ ਵਜੋਂ ਹੋਈ ਹੈ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਜਲਘਰ ਦੀ ਪਾਣੀ ਵਾਲੀ ਡਿੱਗੀ ’ਚ ਡੁੱਬਣ ਨਾਲ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਬਿਜਲੀ ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।