16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

‘ਨਸ਼ਾ ਮੁਕਤ ਪੰਜਾਬ’ ਯਾਤਰਾ ਇਕ ਲੋਕ ਮੁਹਿੰਮ, ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਮਨੋਰਥ- ਕੇਵਲ ਸਿੰਘ ਢਿੱਲੋਂ

ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਵਲੋਂ ਅਗਲੇ ਦਿਨਾਂ ‘ਚ ਪੰਜਾਬ ਦੇ ਚਾਰ ਵੱਖ-ਵੱਖ ਹਿੱਸਿਆਂ ‘ਚੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਸਿਆਸੀ ਨਹੀ, ਸਗੋਂ ਇੱਕ ਲੋਕ ਮੁਹਿੰਮ ਹੈ ਜਿਸ ਦਾ ਮਨੋਰਥ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਅਜੀਤ ਡੈਸਕ 16-09-2026
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਵਲੋਂ ਅਗਲੇ ਦਿਨਾਂ ‘ਚ ਪੰਜਾਬ ਦੇ ਚਾਰ ਵੱਖ-ਵੱਖ ਹਿੱਸਿਆਂ ‘ਚੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਸਿਆਸੀ ਨਹੀ, ਸਗੋਂ ਇੱਕ ਲੋਕ ਮੁਹਿੰਮ ਹੈ ਜਿਸ ਦਾ ਮਨੋਰਥ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਆਉਣ ਵਾਲੇ ਦਿਨਾਂ ‘ਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਭਾਜਪਾ ਆਗੂਆਂ ਦੀ ਰੱਖੀ ਮੀਟਿੰਗ ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਜਪਾ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਮਾਲੀ ਹਾਲਤ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਸਮੇਤ ਪੰਜਾਬ ਦੇ ਹੋਰ ਬਹੁਤ ਸਾਰੇ ਮੁੱਦੇ ਹਨ ਪ੍ਰੰਤੂ ਸਭ ਤੋਂ ਵੱਡਾ ਮੁੱਦਾ ਨਸ਼ਾ ਹੈ ਜਿਸ ਨਾਲ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਭਾਜਪਾ ਵਲੋਂ ਲੋਕਾਂ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਐ ਤੇ ਇਹ ਸਿਆਸਤ ਤੋਂ ਉੱਪਰ ਉੱਠ ਕੇ ਨਿਰੋਲ ਲੋਕ ਮੁਹਿੰਮ ਹੋਵੇਗੀ। ਸੂਬਾ ਪ੍ਰਧਾਨ ਨੇ ਦੱਸਿਆ ਕਿ ਪਹਿਲੀ ਯਾਤਰਾ ਸੁਜਾਨਪੁਰ ਹਲਕੇ ਤੋਂ,ਦੂਜੀ ਫਤਹਿਗੜ੍ਹ ਸਾਹਿਬ ਤੋਂ, ਤੀਜੀ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਅਤੇ ਚੌਥੀ ਫ਼ਾਜ਼ਿਲਕਾ ਤੋਂ ਆਰੰਭ ਹੋਵੇਗੀ,ਚਾਰੇ ਯਾਤਰਾਵਾਂ ਨੂੰ ਜਲੰਧਰ ਵਿਖੇ ਇਕੱਠੇ ਕਰਕੇ ਵਿਸ਼ਾਲ ਰੈਲੀ ਕੀਤੀ ਜਾਵੇਗੀ ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ । ਪੰਜਾਬ ਸਰਕਾਰ ਤੇ ਨਿਸ਼ਾਨ ਵਿੰਨ੍ਹਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਸਰਕਾਰ ਨੇ ਆਪਣੇ ਕਾਰਜਕਾਲ ‘ਚ ਨਸ਼ਾ ਤਾਂ ਕੀ ਬੰਦ ਕਰਨਾ ਸੀ, ਸਗੋਂ ਹੁਣ ਨਸ਼ੇ ਖ਼ਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਮੋਹਨਜੀਤ ਸ਼ੇਰੋਂ ਤੇ ਪੁਲਿਸ ਤਸ਼ੱਦਦ ਅਤੇ ਗੁਲਜ਼ਾਰ ਸਿੰਘ ਤੂੜਬੰਜਾਰਾ ਦੀ ਮੌਤ ਦੀਆਂ ਘਟਨਾਵਾਂ ਇਸ ਦਾ ਸਭ ਤੋਂ ਵੱਡਾ ਸਬੂਤ ਹਨ । ਗੁਲਜ਼ਾਰ ਸਿੰਘ ਮਾਮਲੇ ‘ਚ ਸੂਬਾ ਸਰਕਾਰ ਤੇ ਖ਼ਜ਼ਾਨਾ ਮੰਤਰੀ ਨੂੰ ਬਚਾਉਣ ਦੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਮਾਮਲੇ ‘ਚ ਸੀ.ਬੀ.ਆਈ ਜਾਂਚ ਮੰਗੀ ਸੀ । ਕੇਵਲ ਸਿੰਘ ਢਿੱਲੋਂ ਨੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਇਸ ਮੌਕੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ‘ਚ ਪਹੁੰਚਣ ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੂਬਾ ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਜਦੋਂਕਿ ਮੀਟਿੰਗ ‘ਚ ਭਾਜਪਾ ਸੰਗਠਨ ਮੰਤਰੀ ਸ੍ਰੀਨਿਵਾਸਲੂ, ਮੁੱਖ ਬੁਲਾਰੇ ਅਨਿਲ ਸਰੀਨ, ਸੂਬਾ ਆਗੂ ਦਿਆਲ ਸੋਢੀ, ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਗੁਨੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ, ਜ਼ਿਲ੍ਹਾ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ, ਰਾਕੇਸ਼ ਮਹਾਜਨ ਰਾਮਾਂ, ਗੁਰਤੇਜ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਕੌਂਸਲ ਫੂਲ, ਕਾਕਾ ਢਪਾਲੀ, ਮੱਖਣ ਜਿੰਦਲ, ਮੇਜਰ ਸਿੰਘ ਬਰਾੜ, ਭਾਰਤ ਭੂਸ਼ਣ ਜੈਨ, ਦੇਵੀ ਦਿਆਲ, ਯਸ਼ਪਾਲ ਡਿੰਪੀ, ਲਛਮਣ ਠੇਕੇਦਾਰ, ਕਸ਼ਮੀਰ ਸਿੰਘ ਸੰਗਤ, ਗੋਪਾਲ ਕ੍ਰਿਸ਼ਨ ਬਾਂਸਲ, ਮਹਿਲਾ ਵਿੰਗ ਆਗੂ ਸੁਖਵਿੰਦਰ ਕੌਰ ਸ਼ੇਰਗੜ੍ਹ, ਗੁਰਜੀਤ ਸਿੰਘ ਗੋਰਾ ਦਿਉਣ, ਅਮਨ ਚੱਠਾ ਸਮੇਤ ਵੱਡੀ ਗਿਣਤੀ ਆਗੂ ਸ਼ਾਮਿਲ ਹੋਏ
ਪਿਛਲੀ ਖ਼ਬਰ ਬਿਜਲੀ ਘਰ ਸੰਗਤ ਮੰਡੀ ਮੂਹਰੇ ਅਣ-ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ (ਬ) ਦਾ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ -ਮਾਮਲਾ ਗ੍ਰਾਮ ਪੰਚਾਇਤ ਅਤੇ ਬਾਲਿਆਂਵਾਲੀ ਵਾਸੀਆਂ ’ਤੇ ਦਰਜ ਪਰਚੇ ਰੱਦ ਕਰਵਾਉਣ ਦਾ- ਸੰਘਰਸ਼ ਕਮੇਟੀ ਬਾਲਿਆਂਵਾਲੀ ਵਲੋਂ ਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।