16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਘਰ ਸੰਗਤ ਮੰਡੀ ਮੂਹਰੇ ਅਣ-ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ (ਬ) ਦਾ ਰੋਸ ਪ੍ਰਦਰਸ਼ਨ ਅੱਜ

ਸੰਗਤ ਮੰਡੀ, 15 ਸਤੰਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਠਿੰਡਾ ਦਿਹਾਤੀ ਦੇ ਵਰਕਰਾਂ ਵਲੋਂ ਅੱਜ ਸੰਗਤ ਮੰਡੀ ਦੇ ਬਿਜਲੀ ਘਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਅਜੀਤ ਡੈਸਕ 16-09-2026
ਸੰਗਤ ਮੰਡੀ, 15 ਸਤੰਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਠਿੰਡਾ ਦਿਹਾਤੀ ਦੇ ਵਰਕਰਾਂ ਵਲੋਂ ਅੱਜ ਸੰਗਤ ਮੰਡੀ ਦੇ ਬਿਜਲੀ ਘਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਸੀਨੀਅਰ ਆਗੂ ਰੇਸ਼ਮ ਸਿੰਘ ਸੰਗਤ ਨੇ ਦੱਸਿਆ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਲੋਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਘਰ ਸੰਗਤ ਮੂਹਰੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 24 ਘੰਟੇ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 8 ਤੋਂ 10 ਘੰਟੇ ਤੱਕ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ, ਵਿਦਿਆਰਥੀਆਂ ਦੀ ਪੜ੍ਹਾਈ ਅਤੇ ਆਮ ਦੁਕਾਨਦਾਰਾਂ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਮਜਬੂਰਨ ਲੋਕਾਂ ਨੂੰ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਣ-ਐਲਾਨੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੈਂਟਰ ’ਚੋਂ 1 ਕੁਇੰਟਲ 80 ਕਿੱਲੋ ਭੁੱਕੀ ਬਰਾਮਦ, ਡਰਾਈਵਰ ਅਤੇ ਕੰਡਕਟਰ ਗ੍ਰਿਫ਼ਤਾਰ ਅਗਲੀ ਖ਼ਬਰ ‘ਨਸ਼ਾ ਮੁਕਤ ਪੰਜਾਬ’ ਯਾਤਰਾ ਇਕ ਲੋਕ ਮੁਹਿੰਮ, ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਮਨੋਰਥ- ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।