16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵੋਟਰ ਸੂਚੀ ਸੁਧਾਈ : ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਜਾਰੀ

ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਚਲਾਈ ਜਾ ਰਿਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ 1204 ਬੂਥ ਲੈਵਲ ਅਫ਼ਸਰਾਂ ਵਲੋਂ ਪ੍ਰਾਪਤ ਕੀਤੇ ਗਏ ਹਨ । ਇਸ ਸਬੰਧੀ ਇਨ੍ਹਾਂ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9, ਫਾਰਮ ਨੰਬਰ 10, ਫਾਰਮ ਨੰਬਰ 11, ਫਾਰਮ ਨੰਬਰ 11-ਏ ਅਤੇ ਫਾਰਮ ਨੰਬਰ 11-ਬੀ ਵਿਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਮੁਹੱਈਆ ਕਰਵਾਈਆਂ ਗਈਆਂ।

ਅਜੀਤ ਡੈਸਕ 16-09-2026
ਬਠਿੰਡਾ, 15 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਚਲਾਈ ਜਾ ਰਿਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ 1204 ਬੂਥ ਲੈਵਲ ਅਫ਼ਸਰਾਂ ਵਲੋਂ ਪ੍ਰਾਪਤ ਕੀਤੇ ਗਏ ਹਨ । ਇਸ ਸਬੰਧੀ ਇਨ੍ਹਾਂ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9, ਫਾਰਮ ਨੰਬਰ 10, ਫਾਰਮ ਨੰਬਰ 11, ਫਾਰਮ ਨੰਬਰ 11-ਏ ਅਤੇ ਫਾਰਮ ਨੰਬਰ 11-ਬੀ ਵਿਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਮੁਹੱਈਆ ਕਰਵਾਈਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ ।
ਪਿਛਲੀ ਖ਼ਬਰ ਦੋ ਲੋਕ ਮੋਟਰਸਾਈਕਲ ਅਤੇ 38.32 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।