18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਭਾਜਪਾ ਆਗੂਆਂ ਨੇ ਸਰਕਾਰੀ ਸਕੂਲ ’ਚ ਵੰਡੀ ਸਿੱਖਿਆ ਸਮੱਗਰੀ

ਸੰਗਤ ਮੰਡੀ, 17 ਸਤੰਬਰ (ਅੰਮ੍ਰਿਤ ਸ਼ਰਮਾ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਸੇਵਾ ਪਖਵਾੜੇ ਤਹਿਤ ਵੱਖ-ਵੱਖ ਸੇਵਾ ਕਾਰਜ ਕੀਤੇ ਗਏ। ਭਾਜਪਾ ਆਗੂ ਮਨੀਸ਼ ਕੁਮਾਰ ਟਿੰਕੂ ਜ਼ਿਲ੍ਹਾ ਵਾਈਸ ਪ੍ਰਧਾਨ, ਮਨੋਜ ਕੁਮਾਰ ਅਤੇ ਮੁਨੀਸ਼ ਬਾਂਸਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੰਗਤ ਮੰਡੀ ਦੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨ ਅਤੇ ਬਿਸਕੁਟ ਵੰਡੇ ਗਏ।

ਅਜੀਤ ਡੈਸਕ 18-09-2026
ਸੰਗਤ ਮੰਡੀ, 17 ਸਤੰਬਰ (ਅੰਮ੍ਰਿਤ ਸ਼ਰਮਾ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਸੇਵਾ ਪਖਵਾੜੇ ਤਹਿਤ ਵੱਖ-ਵੱਖ ਸੇਵਾ ਕਾਰਜ ਕੀਤੇ ਗਏ। ਭਾਜਪਾ ਆਗੂ ਮਨੀਸ਼ ਕੁਮਾਰ ਟਿੰਕੂ ਜ਼ਿਲ੍ਹਾ ਵਾਈਸ ਪ੍ਰਧਾਨ, ਮਨੋਜ ਕੁਮਾਰ ਅਤੇ ਮੁਨੀਸ਼ ਬਾਂਸਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੰਗਤ ਮੰਡੀ ਦੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨ ਅਤੇ ਬਿਸਕੁਟ ਵੰਡੇ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੀਵਨ ਸੇਵਾ ਅਤੇ ਸਮਰਪਣ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਜਨਮ ਦਿਨ ਨੂੰ ਭਾਜਪਾ ਹਰ ਸਾਲ ਸੇਵਾ ਦਿਵਸ ਵਜੋਂ ਮਨਾਉਂਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਇਹ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਸੰਗਤ ਦੇ ਅਧਿਆਪਕਾਂ ਪੁਨੀਤ, ਸੋਨੂੰ ਬਾਂਸਲ, ਰਾਜਨਦੀਪ ਕੌਰ, ਦੀਪਕ ਕੁਮਾਰ ਅਤੇ ਗੁਰਜਿੰਦਰ ਸਿੰਘ ਨੇ ਭਾਜਪਾ ਆਗੂਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਿੱਖਿਆ ਸਮੱਗਰੀ ਮਿਲਣ ਤੋਂ ਬਾਅਦ ਬੱਚਿਆਂ ਦੇ ਚਿਹਰਿਆਂ ‘ਤੇ ਖ਼ੁਸ਼ੀ ਦੇਖਣ ਨੂੰ ਮਿਲੀ।
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੇਸ਼ ਦੇ ਮੋਢੀ ਇੰਜੀਨੀਅਰਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮ ਲਈ ਅਗਰਵਾਲ ਭਾਈਚਾਰੇ ਦੇ ਆਗੂਆਂ ਵਲੋਂ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।