18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦਲਿਤ ਸੈਨਾ ਪੰਜਾਬ ਵਲੋਂ ਡਾ. ਅੰਬੇਡਕਰ ਨੂੰ ਸਮਰਪਿਤ ‘ਚੇਤਨਾ ਸਮਾਗਮ’ ਬਠਿੰਡਾ ਵਿਖੇ 20 ਨੂੰ

ਬਠਿੰਡਾ, 17 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਚੇਤਨਾ ਸਮਾਗਮ 20 ਸਤੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ ‘ਸਮਾਜਿਕ ਪਰਿਵਰਤਨ ਅਤੇ ਆਰਥਿਕ ਆਜ਼ਾਦੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਰੱਖਿਆ ਗਿਆ ਹੈ ।

ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਚੇਤਨਾ ਸਮਾਗਮ 20 ਸਤੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ ‘ਸਮਾਜਿਕ ਪਰਿਵਰਤਨ ਅਤੇ ਆਰਥਿਕ ਆਜ਼ਾਦੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਰੱਖਿਆ ਗਿਆ ਹੈ । ਸਮਾਗਮ ਦੇ ਪ੍ਰਬੰਧਕ ਦਲਿਤ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਜਨਰਲ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ, ਯੂਥ ਪ੍ਰਧਾਨ ਅਮਨਦੀਪ ਸਿੰਘ ਸਿਵੀਆਂ ਅਤੇ ਐਸ.ਸੀ.ਬੀ.ਸੀ. ਭਲਾਈ ਮੰਚ ਪੰਜਾਬ ਦੇ ਪ੍ਰਧਾਨ ਤਾਰਾ ਚੰਦ ਗੋਨਿਆਣਾ ਨੇ ਦੱਸਿਆ ਕਿ ਇਸ ਚੇਤਨਾ ਸਮਾਗਮ ਵਿਚ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਤਿੰਨ ਮੈਂਬਰ ਗੁਲਜ਼ਾਰ ਸਿੰਘ ਬੌਬੀ, ਰੁਪਿੰਦਰ ਸਿੰਘ ਸੀਤਲ ਅਤੇ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ, ਸੰਘਰਸ਼ ਅਤੇ ਪ੍ਰਾਪਤੀਆਂ ਉੱਪਰ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਉਪਰੰਤ ਕਮਿਸ਼ਨ ਵਲੋਂ ਪ੍ਰਾਪਤ ਅਧਿਕਾਰਾਂ ਤਹਿਤ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਪ੍ਰਬੰਧਕਾਂ ਨੇ ਦੱਸਿਆ ਕਿ 20 ਸਤੰਬਰ ਨੂੰ ਇਹ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਟੀਚਰਜ਼ ਹੋਮ ਬਠਿੰਡਾ ਵਿਖੇ ਹੋਵੇਗਾ।
ਪਿਛਲੀ ਖ਼ਬਰ ਰਜਿੰਦਰ ਕੁਮਾਰ ਮਿੱਤਲ ਦੀ ਯਾਦ ਵਿਚ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਅਗਲੀ ਖ਼ਬਰ ਦੂਸਰੇ ਪੜਾਅ ਤਹਿਤ ਜਨਗਣਨਾ ਸਟਾਫ ਨੂੰ ਦਿੱਤੀ ਗਈ ਸਿਖ਼ਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।