ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਬੇਸਬਾਲ ਅੰਡਰ-17 ਲੜਕਿਆਂ ਵਿਚ ਫ਼ਿਰੋਜ਼ਪੁਰ ਬਣਿਆ ‘ਚੈਂਪੀਅਨ’ ਪਟਿਆਲਾ ਦੂਜੇ ਅਤੇ ਸੰਗਰੂਰ ਰਿਹਾ ਤੀਜੇ ਸਥਾਨ ’ ਤੇ
ਬਠਿੰਡਾ, 18 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੇਸਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ। ਫਾਈਨਲ ਮੁਕਾਬਲੇ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਨੇ ਪਟਿਆਲਾ ਨੂੰ 3-0 ਨਾਲ ਹਰਾ ਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ।
ਅਜੀਤ ਡੈਸਕ
19-09-2026