ਭਾਕਿਯੂ (ਡਕੌਂਦਾ) ਦੇ ਵਿਰੋਧ ਸਦਕਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਟਲੀ 23 ਗ੍ਰਾਮ ਚਿੱਟਾ ਬਰਾਮਦ-ਮੁਕੱਦਮੇ ਦਰਜ
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨੇੜਲੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਸੁਰਜੀਤ ਸਿੰਘ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ ’ਚ ਸਥਾਨਕ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ ਇਕ ਆੜ੍ਹਤੀਏ ਵਲੋਂ ਪ੍ਰਨੋਟ ਦੇ ਆਧਾਰ ’ਤੇ ਇਹ ਕੁਰਕੀ ਪੈਸਿਆਂ ਬਦਲੇ ਲਿਆਂਦੀ ਗਈ ਸੀ।
ਅਜੀਤ ਡੈਸਕ
20-09-2026