05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਿੰਡ ਹਰਰਾਏਪੁਰ ਵਿਖੇ ਵੱਖ-ਵੱਖ ਪਾਰਟੀਆਂ ਦੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਗੋਨਿਆਣਾ, 4 ਅਕਤੂਬਰ (ਲਛਮਣ ਦਾਸ ਗਰਗ)- 2027 ਵਿਚ ਹੋ ਰਹੀਆਂ ਵਿਧਾਨ ਸਭਾ ਦੀਆਂ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭੁੱਚੋ ਅਧੀਨ ਪੈਂਦੇ ਸਰਕਲ ਨੇਹੀਆਂਵਾਲਾ ਦੀ ਮੀਟਿੰਗ ਪਿੰਡ ਹਰਰਾਏਪੁਰ ਵਿਖੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੌਰਾਨ ਕੇਵਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਰਰਾਏਪੁਰ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਤਕਰੀਬਨ ਵੱਖ-ਵੱਖ ਪਾਰਟੀਆਂ ਤੋਂ ਸਤਾਏ 25 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੱਲਾ ਫੜਿਆ।

ਅਜੀਤ ਡੈਸਕ 05-10-2026
ਗੋਨਿਆਣਾ, 4 ਅਕਤੂਬਰ (ਲਛਮਣ ਦਾਸ ਗਰਗ)- 2027 ਵਿਚ ਹੋ ਰਹੀਆਂ ਵਿਧਾਨ ਸਭਾ ਦੀਆਂ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭੁੱਚੋ ਅਧੀਨ ਪੈਂਦੇ ਸਰਕਲ ਨੇਹੀਆਂਵਾਲਾ ਦੀ ਮੀਟਿੰਗ ਪਿੰਡ ਹਰਰਾਏਪੁਰ ਵਿਖੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦੌਰਾਨ ਕੇਵਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਰਰਾਏਪੁਰ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਤਕਰੀਬਨ ਵੱਖ-ਵੱਖ ਪਾਰਟੀਆਂ ਤੋਂ ਸਤਾਏ 25 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੱਲਾ ਫੜਿਆ। ਇਨ੍ਹਾਂ ਪਰਿਵਾਰਾਂ ਵਿਚ ਕੁਲਵੰਤ ਸਿੰਘ, ਮੰਗੂ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ, ਅੰਗਰੇਜ਼ ਸਿੰਘ, ਚਾਨਣ ਸਿੰਘ, ਗੁਰਦੀਪ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਸਮੇਤ ਅਨੇਕਾਂ ਪਰਿਵਾਰ ਸ਼ਾਮਿਲ ਹਨ। ਸ਼ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੂਰਾ-ਪੂਰਾ ਸਾਥ ਦੇਣ ਦਾ ਵਾਅਦਾ ਕੀਤਾ। ਸਮੂਹ ਪਰਿਵਾਰਾਂ ਨੇ ਇਹ ਵੀ ਕਿਹਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਤਨਦੇਹੀ ਨਾਲ ਮਦਦ ਕੀਤੀ ਸੀ, ਜਦੋਂ ਕਿ ਬਾਕੀ ਸਰਕਾਰਾਂ ਨੇ ਆਪੋ ਆਪਣੇ ਹੀ ਢਿੱਡ ਭਰੇ ਹਨ। ਇਸ ਮੌਕੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦੇ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਸਮੂਹ ਪਰਿਵਾਰਾਂ ਨੂੰ ਹਰੇਕ ਪੱਖੋਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਗੁਰੂ ਪਾਰਟੀ ਉਮੀਦਵਾਰ, ਅਮਰਜੀਤ ਜੰਡਾਵਾਲਾ, ਜਗਮੀਤ ਸਿੰਘ ਸਾਬਕਾ ਸਰਪੰਚ ਹਰਰਾਏਪੁਰ, ਹਰਮੀਤ ਸਿੰਘ ਜੰਡਾਵਾਲਾ ਕੌਮੀ ਜ/ਸਕੱਤਰ ਯੂਥ ਅਕਾਲੀ ਦਲ (ਬ), ਵਰਿੰਦਰਪਾਲ ਸਿੰਘ ਬੌਬੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।