06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਟਿੱਬਾ ਕਾਲੋਨੀ ’ਚ ਫੈਲੀ ਗੰਦਗੀ ਦੇ ਰੋਸ ’ਚ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ

ਸਰਦੂਲਗੜ੍ਹ, 5 ਅਕਤੂਬਰ (ਜੀ. ਐਮ.

ਅਜੀਤ ਡੈਸਕ 06-10-2026
ਸਰਦੂਲਗੜ੍ਹ, 5 ਅਕਤੂਬਰ (ਜੀ.ਐਮ. ਅਰੋੜਾ)- ਸਥਾਨਕ ਟਿੱਬਾ ਕਾਲੋਨੀ ’ਚ ਸੀਵਰੇਜ ਦੇ ਗੰਦੇ ਪਾਣੀ ਅਤੇ ਘਰਾਂ ਦੇ ਨੇੜੇ ਬਣੇ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਲੈ ਕੇ ਵਸਨੀਕਾਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਗਟਾਇਆ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੇ ਘਰਾਂ ਅੱਗੇ ਗੰਦਗੀ ਸੁੱਟੀ ਜਾ ਰਹੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸਨੀਕ ਕਿਰਪਾਲ ਕੌਰ ਨੇ ਦੱਸਿਆ ਕਿ ਕੂੜੇ ਅਤੇ ਗੰਦੇ ਪਾਣੀ ਦੀ ਸਮੱਸਿਆ ਸੰਬੰਧੀ ਕਈ ਵਾਰ ਨਗਰ ਪੰਚਾਇਤ ਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਜਾ ਚੁੱਕਾ ਹੈ ਪਰ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰਾਂ ਕਾਰਨ ਛੋਟੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਬਣੀ ਹੋਈ ਹੈ ਅਤੇ ਲੋਕਾਂ ਨੂੰ ਬਿਮਾਰੀਆਂ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਲੋਨੀ ’ਚ ਬਿਜਲੀ, ਪਾਣੀ ਅਤੇ ਰਸਤੇ ਦੀਆਂ ਸਮੱਸਿਆਵਾਂ ਵੀ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਕੋਲ ਵੋਟਾਂ ਮੰਗਣ ਲਈ ਹਰ ਕੋਈ ਪਹੁੰਚਦਾ ਹੈ ਪਰ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੂੜੇ ਦਾ ਡੰਪ ਹਟਾਇਆ ਜਾਵੇ, ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਇਲਾਕੇ ’ਚ ਸਾਫ਼-ਸ ਫ਼ਾਈ ਯਕੀਨੀ ਬਣਾਈ ਜਾਵੇ। ਵਸਨੀਕਾਂ ਨੇ ਦੱਸਿਆ ਕਿ ਉਹ ਰਾਤ ਤੋਂ ਹੀ ਆਪਣੀ ਸਮੱਸਿਆ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਧਰਨਾ ਜਾਰੀ ਰਹੇਗਾ।
ਪਿਛਲੀ ਖ਼ਬਰ ਪਿੰਡ ਹਰਰਾਏਪੁਰ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ਇਕ ਨੌਜਵਾਨ ਦੀ ਮੌਤ-ਦੋ ਜ਼ਖਮੀ, ਇਕ ਦਰਜਨ ਤੋਂ ਵੱਧ ਹਮਲਾਵਰਾਂ... ਅਗਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ 24 ਘੰਟਿਆਂ ਦੇ ਲੰਬੇ ਸਮੇਂ ਲਈ ਮਿੰਨੀ ਸਕੱਤਰੇਤ ਦਾ ਮੁਕੰਮਲ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।