06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਾਲੀ ਮੁਕਤ ਬੱਲ੍ਹੋ-ਤਰਨਜੋਤ ਸੁਸਾਇਟੀ ਦਾ ਕ੍ਰਾਂਤੀਕਾਰੀ ਐਲਾਨ ਖੇਤਾਂ ’ਚੋਂ ਮੁਫ਼ਤ ਚੁੱਕੀ ਜਾਵੇਗੀ ਪਰਾਲੀ

ਚਾਉਕੇ, 5 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪੰਜਾਬ ਦੀ ਸ਼ੁੱਧ ਹਵਾ ਅਤੇ ਧਰਤੀ ਮਾਂ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ‘ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ’ ਵਲੋਂ ਇਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਰੱਖਣ ਦੀ ਆਪਣੀ ਨਿਰੰਤਰ ਮੁਹਿੰਮ ਦੇ ਤਹਿਤ ਸੁਸਾਇਟੀ ਨੇ ਮੀਟਿੰਗ ਕਰਕੇ ਫੈਸਲਾ ਲਿਆ ਹੈ ਕਿ ਇਸ ਵਾਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ’ਚ 3 ਨਵੇਂ ਤੇ ਆਧੁਨਿਕ ਬੇਲਰ ਲਗਾ ਕੇ ਕਿਸਾਨਾਂ ਦੇ ਖੇਤਾਂ ’ਚੋਂ ਪਰਾਲੀ ਮੁਫ਼ਤ ’ਚ ਚੁੱਕੀ ਜਾਵੇਗੀ।

ਤਰਨਜੋਤ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰ ਪਰਾਲੀ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਪੱਤਰ ਦੀ ਕਾਪੀ ਵਿਖਾਉਂਦੇ ਹੋਏ। ਅਜੀਤ ਤਸਵੀਰ 06-10-2026
ਚਾਉਕੇ, 5 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪੰਜਾਬ ਦੀ ਸ਼ੁੱਧ ਹਵਾ ਅਤੇ ਧਰਤੀ ਮਾਂ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ‘ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ’ ਵਲੋਂ ਇਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਰੱਖਣ ਦੀ ਆਪਣੀ ਨਿਰੰਤਰ ਮੁਹਿੰਮ ਦੇ ਤਹਿਤ ਸੁਸਾਇਟੀ ਨੇ ਮੀਟਿੰਗ ਕਰਕੇ ਫੈਸਲਾ ਲਿਆ ਹੈ ਕਿ ਇਸ ਵਾਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ’ਚ 3 ਨਵੇਂ ਤੇ ਆਧੁਨਿਕ ਬੇਲਰ ਲਗਾ ਕੇ ਕਿਸਾਨਾਂ ਦੇ ਖੇਤਾਂ ’ਚੋਂ ਪਰਾਲੀ ਮੁਫ਼ਤ ’ਚ ਚੁੱਕੀ ਜਾਵੇਗੀ। ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੌਫੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਨ ਜ਼ਹਿਰੀਲਾ ਹੁੰਦਾ ਹੈ, ਸਗੋਂ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਤੱਤ ਵੀ ਸੜ ਕੇ ਸੁਆਹ ਹੋ ਜਾਂਦੇ ਹਨ। ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਸੁਸਾਇਟੀ ਪਿਛਲੇ ਸਮੇਂ ਤੋਂ ਉਨ੍ਹਾਂ ਜਾਗਰੂਕ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਾਣ-ਭੇਟਾ (ਸਨਮਾਨ ਰਾਸ਼ੀ) ਵੰਡ ਚੁੱਕੀ ਹੈ ਜੋ ਆਪਣੀ ਫ਼ਸਲ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਇਸ ਵਾਰ 3 ਬੇਲਰਾਂ ਦੀ ਸੁਵਿਧਾ ਸ਼ੁਰੂ ਹੋਣ ਨਾਲ ਪਿੰਡ ਬੱਲ੍ਹੋ ਅਤੇ ਆਸ-ਪਾਸ ਦੇ ਖੇਤਰਾਂ ਵਿਚ ਧੂੰਏਂ ਤੋਂ ਪੂਰੀ ਤਰ੍ਹਾਂ ਨਿਜ਼ਾਤ ਮਿਲੇਗੀ। ਸੁਸਾਇਟੀ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਕ੍ਰਾਂਤੀਕਾਰੀ ਯੋਜਨਾ ਦੀ ਪੂਰੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਭੇਜੀ ਜਾ ਰਹੀ ਹੈ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤ ਬੱਲ੍ਹੋ ਦੀ ਮਹਿਲਾ ਸਰਪੰਚ ਅਮਰਜੀਤ ਕੌਰ ਵਲੋਂ ਪਰਾਲੀ ਪ੍ਰਬੰਧਨ ਲਈ ਇਕ ਬੇਲਰ ਦੀ ਸੁਵਿਧਾ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇਸ ਮੌਕੇ ਮੀਤ ਪ੍ਰਧਾਨ ਪਰਮਜੀਤ ਸਿੰਘ ਗੁੱਗੂ, ਸਲਾਹਕਾਰ ਕਰਮਜੀਤ ਸਿੰਘ, ਪਰਮਜੀਤ ਸਿੰਘ, ਖਜ਼ਾਨਚੀ ਰਾਜਵਿੰਦਰ ਕੌਰ, ਮੈਂਬਰ ਰੇਸ਼ਮ ਸਿੰਘ, ਗੁਲਾਬ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਕਰਮਜੀਤ ਸਿੰਘ, ਰਾਜਭਿੰਦਰ ਸਿੰਘ, ਹਰਬੰਸ ਕੌਰ, ਗੁਰਜੀਤ ਕੌਰ, ਬਲਵੀਰ ਕੌਰ ਅਤੇ ਸੁਖਪਾਲ ਕੌਰ ਹਾਜ਼ਰ ਸਨ ।
ਪਿਛਲੀ ਖ਼ਬਰ ਗੀਤਕਾਰ ਅਤੇ ਲੇਖਕ ਗਿੱਲ ਰੌਂਤਾ ਨੇ ਪਿੰਡ ਕੋਠਾ ਗੁਰੂ ਤੋਂ ਸਿਆਸੀ ਮੈਦਾਨ ’ਚ ਪੈਰ ਧਰਿਆ ਅਗਲੀ ਖ਼ਬਰ ਦੇਸ ਰਾਜ ਨੰਦਾ ਬਣੇ ਕਾਂਗਰਸ ਐਸ. ਸੀ. ਵਿਭਾਗ ਦੇ ਜ਼ਿਲ੍ਹਾ ਦਿਹਾਤੀ ਸਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।