06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਪਾਰੀਆਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਕੀਤੀ ਬੈਠਕ

ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਹਫ਼ਤਾਵਾਰੀ ਬੈਠਕ ਕੀਤੀ ਗਈ। ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ, ਵੱਖ-ਵੱਖ ਵਿਭਾਗਾਂ ਦੇ ਮੁਖੀ, ਵਪਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਵਿਸ਼ੇਸ਼ ਮੀਟਿੰਗ ਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 06-10-2026
ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਹਫ਼ਤਾਵਾਰੀ ਬੈਠਕ ਕੀਤੀ ਗਈ। ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ, ਵੱਖ-ਵੱਖ ਵਿਭਾਗਾਂ ਦੇ ਮੁਖੀ, ਵਪਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਵਿਸ਼ੇਸ਼ ਮੀਟਿੰਗ ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਬਠਿੰਡਾ ਵਿੱਚ ਕੰਮ ਕਰ ਰਹੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਮੀਟਿੰਗ ਦੌਰਾਨ ਪੁਲਿਸ, ਨਗਰ ਨਿਗਮ, ਬਿਜਲੀ ਬੋਰਡ, ਸਥਾਨਕ ਸਰਕਾਰਾਂ, ਉਦਯੋਗ ਵਿਭਾਗ, ਲੇਬਰ ਵਿਭਾਗ ਆਦਿ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਵਪਾਰੀਆਂ ਨਾਲ ਜੁੜੇ ਮੁੱਦੇ ਜਿਵੇਂ ਕਿ ਬਾਜ਼ਾਰਾਂ ਦੀ ਸਫ਼ਾਈ, ਵੱਖ-ਵੱਖ ਥਾਵਾਂ ਤੇ ਸੜਕਾਂ ਸਬੰਧੀ ਕੰਮ, ਬਿਜਲੀ ਦੀ ਸਪਲਾਈ ਨੂੰ ਲੈ ਕੇ ਸਮੱਸਿਆਵਾਂ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇੰਡਸਟਰੀਅਲ ਏਰੀਆ ਨਾਲ ਸਬੰਧਤ ਮੁੱਦਿਆਂ ਸਬੰਧੀ ਵਿਚਾਰ ਚਰਚਾ ਕਰਨ ਤੋਂ ਇਲਾਵਾ ਚੇਅਰਮੈਨ ਲਵਲੀ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਉਣਾ ਹੈ।
ਪਿਛਲੀ ਖ਼ਬਰ ਹਨੂੰਮਾਨ ਦੇ ਆਗਮਨ ’ਤੇ ਜੈਕਾਰਿਆਂ ਨਾਲ ਨਾਲ ਗੂੰਜੀ ਰਾਮ-ਲੀਲ੍ਹਾ ਦੀ ਸੱਤਵੀਂ ਰਾਤ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ਤੇ ਸਿੱਧੂ ਦੀ ਅਗਵਾਈ ’ਚ ਵਰਕਰਾਂ ਨੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।