ਨਸ਼ਿਆਂ ਖ਼ਿਲਾਫ਼ ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਜਾਰੀ ਵਿਧਾਇਕ ਬਲਕਾਰ ਸਿੱਧੂ ਵਲੋਂ ਕੋਠੇ ਰੱਥੜੀਆਂ, ਮਹਿਰਾਜ ਖੁਰਦ ਵਿਖੇ ਮੀਟਿੰਗਾਂ
ਮਹਿਰਾਜ, 8 ਅਕਤੂਬਰ (ਸੁਖਪਾਲ ਮਹਿਰਾਜ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠੇ ਰੱਥੜੀਆ, ਮਹਿਰਾਜ ਖੁਰਦ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਅਜੀਤ ਡੈਸਕ
09-10-2026