09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੌੜ ਮੰਡੀ ‘ਚ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ

ਮੌੜ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਲੱਗ ਰਹੇ ਦੋਸ਼ਾਂ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰ ਆਗੂਆਂ ਵਲੋਂ ਮੌੜ ਮੰਡੀ ਦੇ ਰਾਮਨਗਰ ਚੌਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਜੀਵਨ ਗਰਗ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਮੌੜ ਦੇ ਹਲਕਾ ਇੰਚਾਰਜ ਦਿਆਲ ਸੋਢੀ ਨੇ ਆਖਿਆ ਕਿ ਸੀ.

ਅਜੀਤ ਡੈਸਕ 09-10-2026
ਮੌੜ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਲੱਗ ਰਹੇ ਦੋਸ਼ਾਂ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰ ਆਗੂਆਂ ਵਲੋਂ ਮੌੜ ਮੰਡੀ ਦੇ ਰਾਮਨਗਰ ਚੌਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਜੀਵਨ ਗਰਗ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਮੌੜ ਦੇ ਹਲਕਾ ਇੰਚਾਰਜ ਦਿਆਲ ਸੋਢੀ ਨੇ ਆਖਿਆ ਕਿ ਸੀ.ਐਮ.ਕੈਂਪਸ ਵਿਖੇ ਪਈ ਈ.ਡੀ. ਦੀ ਰੇਡ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਜਾਣ - ਬੁੱਝ ਕੇ ਸਿਆਸੀ ਲਾਹਾ ਲੈਣ ਲਈ ਭਾਜਪਾ ਤੇ ਇਹ ਇਲਜ਼ਾਮ ਲਗਾ ਰਹੀ ਹੈ ਪਰ ਇਹ ਈ ਡੀ ਦੀ ਰੇਡ ਮਾਣਯੋਗ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬਹੁਤ ਵੱਡੇ ਪੱਧਰ ‘ਤੇ ਘੁਟਾਲੇ ਕੀਤੇ ਗਏ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਤੋਂ ਬਾਅਦ ਹੀ ਸਾਰੀ ਸੱਚਾਈ ਜਨਤਾ ਦੇ ਸਾਹਮਣੇ ਆਵੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਚੰਦਰ ਮੋਹਨ ਸੂਬਾ ਕਾਰਜਕਾਰਨੀ ਮੈਂਬਰ ਯੂਥ ਮੋਰਚਾ, ਮਲਕੀਤ ਸਿੰਘ ਸਰਕਲ ਪ੍ਰਧਾਨ ਮਾਈਸਰਖਾਨਾ, ਸਤਨਾਮ ਸਿੰਘ ਸਰਕਲ ਪ੍ਰਧਾਨ ਮੌੜ ਦਿਹਾਤੀ, ਰੇਸ਼ਮ ਸਿੰਘ ਸਰਕਲ ਪ੍ਰਧਾਨ ਬਾਲਿਆਂਵਾਲੀ ਅਤੇ ਹਰਸ਼ ਗੋਇਲ ਸਰਕਲ ਪ੍ਰਧਾਨ ਮੌੜ ਸ਼ਹਿਰੀ, ਮੇਜਰ ਸਿੰਘ ਬਰਾੜ ਅਤੇ ਚੰਦਨ ਕਾਂਤ ਜ਼ਿਲ੍ਹਾ ਜਨਰਲ ਸਕੱਤਰ, ਬਲਕੌਰ ਸਿੰਘ ਜ਼ਿਲ੍ਹਾ ਸਕੱਤਰ, ਨਵਤੇਜ ਸਿੰਘ ਗੁਨੀ ਹਲਕਾ ਤਲਵੰਡੀ ਸਾਬੋ, ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਮਹਿਲਾ ਮੋਰਚਾ ਦੀ ਪ੍ਰਧਾਨ ਸੁਖਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਰੂਆਣਾ ਪੰਚਾਇਤ ਦਾ ਸਖ਼ਤ ਫ਼ੈਸਲਾ, ਦੁਕਾਨਦਾਰਾਂ ਨੂੰ ਡਰਿੰਕਸ ਵੇਚਣ ਤੋਂ ਕੀਤਾ ਮਨ੍ਹਾਂ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੱਧੂ ਵਲੋਂ ਅਗਰਵਾਲ ਧਰਮਸ਼ਾਲਾ ਦੇ ਵਿਕਾਸ ਲਈ 1.21 ਲੱਖ ਰੁਪਏ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।