09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਰੂਆਣਾ ਪੰਚਾਇਤ ਦਾ ਸਖ਼ਤ ਫ਼ੈਸਲਾ, ਦੁਕਾਨਦਾਰਾਂ ਨੂੰ ਡਰਿੰਕਸ ਵੇਚਣ ਤੋਂ ਕੀਤਾ ਮਨ੍ਹਾਂ

ਸੰਗਤ ਮੰਡੀ, 8 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਨਰੂਆਣਾ ਦੀ ਗ੍ਰਾਮ ਪੰਚਾਇਤ ਨੇ ਬੱਚਿਆਂ ਤੇ ਨੌਜਵਾਨਾਂ ਨੂੰ ਐਨਰਜੀ ਡਰਿੰਕਸ ਤੋਂ ਦੂਰ ਰੱਖਣ ਲਈ ਪਿੰਡ ਦੀਆਂ ਦੁਕਾਨਾਂ ‘ਤੇ ਜੂਪ, ਹਿਲ, ਰੈੱਡ ਬੁੱਲ ਅਤੇ ਸਟਿੰਗ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਮਤਾ ਪਾਸ ਕੀਤਾ ਹੈ। ਪੰਚਾਇਤ ਵਲੋਂ ਦੁਕਾਨਦਾਰਾਂ ਨੂੰ ਇਸ ਫ਼ੈਸਲੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।

ਅਜੀਤ ਡੈਸਕ 09-10-2026
ਸੰਗਤ ਮੰਡੀ, 8 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਨਰੂਆਣਾ ਦੀ ਗ੍ਰਾਮ ਪੰਚਾਇਤ ਨੇ ਬੱਚਿਆਂ ਤੇ ਨੌਜਵਾਨਾਂ ਨੂੰ ਐਨਰਜੀ ਡਰਿੰਕਸ ਤੋਂ ਦੂਰ ਰੱਖਣ ਲਈ ਪਿੰਡ ਦੀਆਂ ਦੁਕਾਨਾਂ ‘ਤੇ ਜੂਪ, ਹਿਲ, ਰੈੱਡ ਬੁੱਲ ਅਤੇ ਸਟਿੰਗ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਮਤਾ ਪਾਸ ਕੀਤਾ ਹੈ। ਪੰਚਾਇਤ ਵਲੋਂ ਦੁਕਾਨਦਾਰਾਂ ਨੂੰ ਇਸ ਫ਼ੈਸਲੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਸਰਪੰਚ ਯੂਨੀਅਨ ਬਲਾਕ ਬਠਿੰਡਾ ਦੇ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਢਿੱਲੋਂ ਨੇ ਦੱਸਿਆ ਕਿ ਸਮੁੱਚੀ ਪੰਚਾਇਤ ਨੇ ਸਾਂਝੇ ਤੌਰ ‘ਤੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤ ਲਈ ਹਾਨੀਕਾਰਕ ਮੰਨੇ ਜਾਂਦੇ ਪੀਣ ਵਾਲੇ ਪਦਾਰਥਾਂ ਤੋਂ ਦੂਰ ਰੱਖ ਕੇ ਪਿੰਡ ਵਿਚ ਸਿਹਤਮੰਦ ਮਾਹੌਲ ਪੈਦਾ ਕਰਨਾ ਹੈ। ਪੰਚਾਇਤ ਨੇ ਚਿਤਾਵਨੀ ਦਿੱਤੀ ਕਿ ਫ਼ੈਸਲੇ ਦੀ ਉਲੰਘਣਾ ਕਰਕੇ ਉਕਤ ਡਰਿੰਕਸ ਵੇਚਣ ਵਾਲੇ ਦੁਕਾਨਦਾਰ ‘ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਪੰਚਾਇਤ ਵਲੋਂ ਉਸ ਦਾ ਬਾਈਕਾਟ ਵੀ ਕੀਤਾ ਜਾ ਸਕਦਾ ਹੈ। ਪੰਚਾਇਤ ਮੈਂਬਰਾਂ ਨੇ ਦੁਕਾਨਦਾਰਾਂ ਨੂੰ ਪਿੰਡ ਦੇ ਬੱਚਿਆਂ ਤੇ ਨੌਜਵਾਨਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਇਸ ਫ਼ੈਸਲੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਸਨਮਾਨ ਅਗਲੀ ਖ਼ਬਰ ਮੌੜ ਮੰਡੀ ‘ਚ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।