12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਸ.ਆਈ.ਆਰ. ਵਿਰੁੱਧ ਸੰਘਰਸ਼ ਦੀ ਹਮਾਇਤ ’ਚ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਐੱਸ. ਐੱਫ.

ਪਿੰਡ ਘੁੱਦਾ ਵਿਖੇ ਐਸ.ਆਈ.ਆਰ.ਵਿਰੁੱਧ ਸੰਘਰਸ਼ ਦੀ ਹਮਾਇਤ ’ਚ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਤਸਵੀਰ: ਸੁਖਤੇਜ ਧਾਲੀਵਾਲ 12-10-2026
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਐੱਸ.ਐੱਫ.ਆਈ. ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਐੱਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ) ਵਿਰੁੱਧ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿਚ ਪਿੰਡ ਘੁੱਦਾ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂਆਂ ਗੁਰਵਿੰਦਰ ਸਿੰਘ, ਆਸ਼ੂਤੋਸ਼ ਅਤੇ ਹੋਰਨਾਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਵਿਦਿਆਰਥੀ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਦਿਆਂ ਪੁਲਿਸ ਅਤੇ ਅਰਧ-ਸੈਨਿਕ ਬਲਾਂ ਦੀ ਵਰਤੋਂ ਨਾਲ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਦੀ ਪ੍ਰਕਿਰਿਆ ਰਾਹੀਂ ਘੱਟ ਗਿਣਤੀਆਂ, ਮੁਸਲਮਾਨਾਂ, ਦਲਿਤਾਂ ਅਤੇ ਆਦਿਵਾਸੀਆਂ ਦੇ ਵੋਟ ਦੇ ਹੱਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰ.ਐੱਸ.ਐੱਸ. ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਅਜਿਹੇ ਢੰਗ-ਤਰੀਕੇ ਅਪਣਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਪੱਤਰਕਾਰਾਂ ਨੂੰ ਹਿਰਾਸਤ ਵਿਚ ਲੈਣ, ਰੇਲ ਗੱਡੀਆਂ ਰੋਕਣ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਵਰਗੇ ਕਦਮ ਚੁੱਕੇ ਗਏ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਜਮਹੂਰੀ ਹੱਕਾਂ ਦੀ ਰਾਖੀ ਲਈ ਹਰ ਜਮਹੂਰੀਅਤ ਪਸੰਦ ਵਿਅਕਤੀ ਨੂੰ ਸੰਘਰਸ਼ ਦੀ ਹਮਾਇਤ ਕਰਨੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਐੱਸ.ਆਈ.ਆਰ. ਦੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ, ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ, ਚੋਣ ਕਮਿਸ਼ਨ ਦੀ ਨਾਗਰਿਕਤਾ ਰੱਦ ਕਰਨ ਨਾਲ ਸਬੰਧਿਤ ਤਾਕਤ ‘ਤੇ ਰੋਕ ਲਾਈ ਜਾਵੇ, ਗ੍ਰਿਫ਼ਤਾਰ ਕੀਤੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਲੋਕਾਂ ਦੇ ਜਮਹੂਰੀ ਸੰਘਰਸ਼ ਦੇ ਹੱਕ ਬਹਾਲ ਕੀਤੇ ਜਾਣ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ, ਦੋ ਮੌਕੇ ਤੋਂ ਫ਼ਰਾਰ ਅਗਲੀ ਖ਼ਬਰ ਨਸ਼ਿਆਂ ਨੇ ਘਰਾਂ ਦੇ ਘਰ ਉਜਾੜ ਦਿੱਤੇ, ਸਾਹਿਬ ਸਾਡੇ ਪੁੱਤਾਂ ਨੂੰ ਬਚਾਓ ਪੁਲਿਸ ਅਧਿਕਾਰੀਆਂ ਅੱਗੇ ਪਿੰਡ ਦੀਆਂ ਔਰਤਾਂ ਨੇ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।