12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਗਵੰਤ ਸਿੰਘ ਨਹਿਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬੁਢਲਾਡਾ, 11 ਅਕਤੂਬਰ (ਸੁਨੀਲ ਮਨਚੰਦਾ)- ਅਕਾਲੀ ਆਗੂ ਚਰਨਜੀਤ ਸਿੰਘ ਝਲਬੂਟੀ ਅਤੇ ਲੈਕਚਰਾਰ ਪਰਮਜੀਤ ਸਿੰਘ ਦੇ ਪਿਤਾ ਭਗਵੰਤ ਸਿੰਘ ਨਹਿਲ ਸੇਵਾ ਮੁਕਤ ਸਕੱਤਰ ਮਾਰਕਿਟ ਕਮੇਟੀ ਬੁਢਲਾਡਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਵਿਖੇ ਹੋਇਆ। ਵੱਖ-ਵੱਖ ਰਾਜਨੀਤਕ ਪਾਰਟੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਨਰਮ ਸੁਭਾਅ ਦੇ ਮਾਲਕ ਅਤੇ ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।

ਅਜੀਤ ਡੈਸਕ 12-10-2026
ਬੁਢਲਾਡਾ, 11 ਅਕਤੂਬਰ (ਸੁਨੀਲ ਮਨਚੰਦਾ)- ਅਕਾਲੀ ਆਗੂ ਚਰਨਜੀਤ ਸਿੰਘ ਝਲਬੂਟੀ ਅਤੇ ਲੈਕਚਰਾਰ ਪਰਮਜੀਤ ਸਿੰਘ ਦੇ ਪਿਤਾ ਭਗਵੰਤ ਸਿੰਘ ਨਹਿਲ ਸੇਵਾ ਮੁਕਤ ਸਕੱਤਰ ਮਾਰਕਿਟ ਕਮੇਟੀ ਬੁਢਲਾਡਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਵਿਖੇ ਹੋਇਆ। ਵੱਖ-ਵੱਖ ਰਾਜਨੀਤਕ ਪਾਰਟੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਨਰਮ ਸੁਭਾਅ ਦੇ ਮਾਲਕ ਅਤੇ ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਸ਼ਰਧਾ ਦੇ ਫੁੱਲ ਭੇਟ ਕਰਨ ਤੇ ਸ਼ਾਮਲ ਹੋਣ ਵਾਲਿਆਂ ’ਚ ਜਤਿੰਦਰ ਸਿੰਘ ਸੋਢੀ, ਬੱਲਮ ਸਿੰਘ ਕਲੀਪੁਰ, ਗੁਰਮੇਲ ਸਿੰਘ ਫਫੜੇ ਭਾਈਕੇ, ਹਰਮੇਲ ਸਿੰਘ ਕਲੀਪੁਰ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਕੇਵਲ ਸ਼ਰਮਾ, ਗੁਰਦੀਪ ਸਿੰਘ ਟੋਡਰਪੁਰ, ਬਲਵਿੰਦਰ ਸਿੰਘ ਪਟਵਾਰੀ, ਮਲਕੀਤ ਸਿੰਘ ਸਮਾਓਂ, ਬਲਬੀਰ ਸਿੰਘ ਬੀਰਾ ਬੀਰੋਕੇ ਕਲਾਂ ਆਦਿ ਸਨ।
ਪਿਛਲੀ ਖ਼ਬਰ ਭਾਗੀਵਾਂਦਰ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਢੁਕਵੀਂ ਆਰਥਿਕ ਮਦਦ ਬਿਨਾਂ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ- ਕਲਿਆਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।